FacebookTwitterg+Mail

'ਸੰਨ ਆਫ ਮਨਜੀਤ ਸਿੰਘ' ਦੇ ਟਰੇਲਰ ਨੇ ਕੀਤਾ ਦਰਸ਼ਕਾਂ ਦੇ ਦਿਲਾਂ ਵਿਚ ਘਰ

son of manjeet singh
30 September, 2018 10:25:46 AM

ਜਲੰਧਰ (ਸਹਿਜ ਕੌਰ) — ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਟਰੇਲਰ ਰਿਲੀਜ਼ ਹੁੰਦਿਆਂ ਦਰਸ਼ਕਾਂ ਦੇ ਦਿਲਾਂ ਵਿਚ ਘਰ ਕਰ ਗਿਆ ਹੈ। ਫਿਲਮ ਦੀ ਕਹਾਣੀ ਵਿਚ ਪਿਉ-ਪੁੱਤ ਦੇ ਪਿਆਰ ਦੇ ਨਾਲ-ਨਾਲ ਦੁਨੀਆ ਦੇ ਕਈ ਹੋਰ ਰੰਗਾਂ ਨੂੰ ਵੀ ਦਿਖਾਇਆ ਗਿਆ ਹੈ। ਫਿਲਮ ਦਾ ਟਰੇਲਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। 'ਸੰਨ ਆਫ ਮਨਜੀਤ ਸਿੰਘ' ਕਪਿਲ ਸ਼ਰਮਾ ਦੀ ਪ੍ਰੋਡਕਸ਼ਨ ਵਜੋਂ ਡੈਬਿਊ ਫਿਲਮ ਹੈ। ਇਸ ਫਿਲਮ ਨੂੰ ਕਪਿਲ ਸ਼ਰਮਾ ਤੇ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਸੁਮੀਤ ਸਿੰਘ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ ਅਤੇ ਵਿਕਰਮ ਗਰੋਵਰ ਫਿਲਮ ਨੂੰ ਡਾਇਰੈਕਟ ਕਰ ਰਹੇ ਹਨ। ਫਿਲਮ ਦਾ ਸਕ੍ਰੀਨ ਪਲੇਅ ਧੀਰਜ ਰਤਨ ਨੇ ਲਿਖਿਆ ਹੈ ਅਤੇ ਡਾਇਲਾਗਸ ਸੁਰਮੀਤ ਮਾਵੀ ਦੇ ਹਨ। 'ਸੰਨ ਆਫ ਮਨਜੀਤ ਸਿੰਘ' ਕੇ-9 ਅਤੇ ਸੈਵਨ ਕਲਰਸ ਮੋਸ਼ਨ ਪਿਚਰਸ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ।


ਦੱਸ ਦੇਈਏ ਕਿ 'ਸੰਨ ਆਫ ਮਨਜੀਤ ਸਿੰਘ' ਫਿਲਮ ਵਿਚ ਮਨਜੀਤ ਸਿੰਘ ਦਾ ਕਿਰਦਾਰ ਗੁਰਪ੍ਰੀਤ ਘੁੱਗੀ ਅਤੇ ਉਨ੍ਹਾਂ ਦੇ ਪੁੱਤਰ ਦਾ ਕਿਰਦਾਰ ਦਮਨਪ੍ਰੀਤ ਸਿੰਘ ਨਿਭਾ ਰਿਹਾ ਹੈ, ਜੋ ਕਿ ਮਸ਼ਹੂਰ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਤੇ ਗੇਂਦਬਾਜ਼ ਹਰਭਜਨ ਸਿੰਘ ਵਾਂਗ ਬਣਨਾ ਚਾਹੁੰਦਾ ਹੈ। ਇਨ੍ਹਾਂ ਤੋਂ ਇਲਾਵਾ ਫਿਲਮ ਵਿਚ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ ਤੇ ਤਾਨੀਆ ਮੁੱਖ ਭੂਮਿਕਾ 'ਚ ਨਜ਼ਰ ਆ ਰਹੇ ਹਨ।


ਫਿਲਮ ਦੀ ਪੂਰੀ ਕਹਾਣੀ ਪਿਉ-ਪੁੱਤ ਦੇ ਸੁਪਨਿਆਂ 'ਤੇ ਆਧਾਰਿਤ ਹੈ। ਹੁਣ ਫਿਲਮ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਫਿਲਮ ਦੇ ਅੰਤ 'ਚ ਇਕ ਪਿਤਾ ਦੇ ਸੁਪਨੇ ਪੂਰੇ ਹੁੰਦੇ ਹਨ ਜਾਂ ਬੇਟੇ ਦੀ ਕ੍ਰਿਕਟ ਪ੍ਰਤੀ ਚਾਹਤ। ਪੰਜਾਬੀ ਫਿਲਮ ਇੰਡਸਟਰੀ ਵਿਚ ਇਸ ਤਰ੍ਹਾਂ ਦੀ ਕਹਾਣੀ ਪਹਿਲੀ ਵਾਰ ਪਰਦੇ 'ਤੇ ਪੇਸ਼ ਕੀਤੀ ਜਾ ਰਹੀ ਹੈ, ਜਿਸ 'ਚ ਇਕ ਆਮ ਵਿਅਕਤੀ ਆਪਣੇ ਬੇਟੇ ਲਈ ਹਰ ਖੁਸ਼ੀਆਂ ਖਰੀਦ ਕੇ ਉਸ ਦੀ ਝੋਲੀ ਵਿਚ ਪਾਉਣਾ ਚਾਹੁੰਦਾ ਹੈ ਅਤੇ ਬਦਲੇ ਵਿਚ ਉਸ ਤੋਂ ਇਨਵੈਸਟਮੈਂਟ ਬੈਂਕਰ ਬਣਨਾ ਲੋਚਦਾ ਹੈ। ਇਹ ਫਿਲਮ 12 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Tags: Son Of Manjeet Singh Kapil Sharma Sumeet Singh Gurpreet Ghuggi BN Sharma Vikram Grover Surmeet Maavi

Edited By

Sunita

Sunita is News Editor at Jagbani.