ਜਲੰਧਰ (ਬਿਊਰੋ) — ਪੰਜਾਬੀ ਫਿਲਮਾਂ ਦੀ ਹੌਟ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਆਪਣੀਆਂ ਬੋਲਡ ਤੇ ਗਲੈਮਰ ਲੁੱਕ ਵਾਲੀਆਂ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ, ਜਿੱਥੇ ਉਹ ਆਪਣੀ ਫਿਲਮਾਂ ਦੇ ਸ਼ੂਟ 'ਤੇ ਮਸਤੀ ਵਾਲੇ ਪਲਾਂ ਦੀਆਂ ਤਸਵੀਰਾਂ ਨੂੰ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਦੌਰਾਨ ਸੋਨਮ ਬਾਜਵਾ ਤਿੱਖੜ ਦੁਪਹਿਰ ਵਾਂਗ ਚਮਕਦੀ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆ ਸੋਨਮ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਹੈ, ''ਤੇਰੇ ਸ਼ਹਿਰ ਵਾਲੀ ਸਾਨੂੰ ਕਿੰਨੀ ਸੋਹਣੀ ਲੱਗਦੀ ਦੁਪਹਿਰ।'' ਤਸਵੀਰਾਂ 'ਚ ਨਜ਼ਰ ਆ ਰਿਹਾ ਹੈ ਕਿ ਸਰਦੀ ਦੇ ਮੌਸਮ 'ਚ ਸੋਨਮ ਬਾਜਵਾ ਮੱਠੀ ਮੱਠੀ ਧੁੱਪ ਦਾ ਅਨੰਦ ਲੈ ਰਹੀ ਹੈ।''
ਦੱਸ ਦਈਏ ਕਿ ਸੋਨਮ ਬਾਜਵਾ 'ਸੁਪਰ ਸਿੰਘ', 'ਕੈਰੀ ਆਨ ਜੱਟਾ 2', 'ਨਿੱਕਾ ਜ਼ੈਲਦਾਰ', 'ਨਿੱਕਾ ਜ਼ੈਲਦਾਰ 2', 'ਮੰਜੇ ਬਿਸਤਰੇ' ਤੇ 'ਸਰਦਾਰ ਜੀ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।