FacebookTwitterg+Mail

B'Day Spl : ਏਅਰ ਹੋਸਟੈੱਸ ਤੋਂ ਅਦਾਕਾਰੀ ਦੇ ਖੇਤਰ 'ਚ ਇੰਝ ਵਧੀ ਸੋਨਮ ਬਾਜਵਾ

sonam bajwa birthday special
16 August, 2019 12:33:00 PM

ਜਲੰਧਰ (ਬਿਊਰੋ) : ਸਾਲ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਪਾਲੀਵੁੱਡ ਫਿਲਮ ਇੰਡਸਟਰੀ 'ਚ ਐਂਟਰੀ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਆਪਣਾ 27ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਸੋਨਮ ਬਾਜਵਾ ਦਾ ਜਨਮ 16 ਅਗਸਤ 1992 ਨੂੰ ਨੈਨੀਤਾਲ 'ਚ ਹੋਇਆ ਸੀ। ਦੱਸ ਦਈਏ ਕਿ ਸੋਨਮ ਦਾ ਅਸਲ ਨਾਂ ਸੋਨਮਪ੍ਰੀਤ ਕੌਰ ਬਾਜਵਾ ਹੈ। ਦਿੱਲੀ ਯੂਨੀਵਰਸਿਟੀ ਤੋਂ ਸੋਨਮ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਸੀ।

Punjabi Bollywood Tadka

2012 'ਚ ਫੈਮਿਨਾ ਮਿਸ ਇੰਡੀਆ ਪ੍ਰਤੀਯੋਗਤਾ 'ਚ ਲਿਆ ਹਿੱਸਾ
ਸੋਨਮ ਬਾਜਵਾ ਨੇ ਸਾਲ 2012 'ਚ ਫੈਮਿਨਾ ਮਿਸ ਇੰਡੀਆ ਪ੍ਰਤੀਯੋਗਤਾ 'ਚ ਭਾਗ ਲਿਆ। ਇਸ ਤੋਂ ਬਾਅਦ ਸੋਨਮ ਨੇ ਏਅਰ ਹੋਸਟੈੱਸ ਦੇ ਤੌਰ 'ਤੇ ਵੀ ਕੰਮ ਕੀਤਾ।  ਸੋਨਮ ਐਕਟਿੰਗ ਦੇ ਖੇਤਰ 'ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੀ ਗਈ, ਜਿੱਥੇ ਖੂਬਸੂਰਤੀ ਦੇ ਕਈ ਮੁਕਾਬਲਿਆਂ 'ਚ ਭਾਗ ਲਿਆ।

Punjabi Bollywood Tadka

ਪੰਜਾਬ 1984 'ਚ ਜੀਤੀ ਬਣ ਖੱਟੀ ਖੂਬ ਪ੍ਰਸਿੱਧੀ
ਸਾਲ 2014 'ਚ ਸੋਨਮ ਬਾਜਵਾ ਨੇ ਹਿੱਟ ਫਿਲਮ 'ਪੰਜਾਬ 1984' 'ਚ ਜੀਤੀ ਨਾਂ ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਦਿਲਜੀਤ ਦੋਸਾਂਝ ਸਨ। ਸੋਨਮ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਸੋਨਮ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਇਕ ਤੋਂ ਇਕ ਹਿੱਟ ਪੰਜਾਬੀ ਫਿਲਮਾਂ 'ਚ ਕੰਮ ਕੀਤਾ। 

Punjabi Bollywood Tadka

ਦੇ ਚੁੱਕੀ ਹੈ ਇਹ ਹਿੱਟ ਫਿਲਮਾਂ 
ਇਸ ਤੋਂ ਇਲਾਵਾ 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2', 'ਸਰਦਾਰ ਜੀ 2', 'ਨਿੱਕਾ ਜ਼ੈਲਦਾਰ' 'ਨਿੱਕਾ ਜ਼ੈਲਦਾਰ 2', 'ਗੁੱਡੀਆਂ ਪਟੋਲੇ', 'ਮੁਕਲਾਵਾ' ਅਤੇ 'ਸਿੰਘਮ' ਵਰਗੀਆਂ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ। 

Punjabi Bollywood Tadka
'ਗੁੱਡੀਆਂ ਪਟੋਲੇ' ਤੇ 'ਮੁਕਲਾਵਾ' ਨਾਲ ਜਿੱਤਿਆ ਲੋਕਾਂ ਦਾ ਦਿਲ
ਸੋਨਮ ਬਾਜਵਾ ਦੀ ਇਸੇ ਰਿਲੀਜ਼ ਹੋਈ ਫਿਲਮ 'ਗੁੱਡੀਆਂ ਪਟੋਲੇ' 'ਮੁਕਲਾਵਾ' ਰਿਲੀਜ਼ ਹੋਈ ਸੀ। ਇਨ੍ਹਾਂ ਫਿਲਮਾਂ 'ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ। ਦੱਸ ਦਈਏ ਕਿ 'ਗੁੱਡੀਆਂ ਪਟੋਲੇ' ਫਿਲਮ 'ਚ ਸੋਨਮ ਗੁਰਨਾਮ ਭੁੱਲਰ ਨਾਲ ਨਜ਼ਰ ਆਈ ਸੀ, ਜਦੋਂ ਕਿ 'ਮੁਕਲਾਵਾ' ਫਿਲਮ 'ਚ ਉਹ ਐਮੀ ਵਿਰਕ ਨਾਲ ਦਿਸੇ ਸਨ। 

Punjabi Bollywood Tadka

ਤਸਵੀਰਾਂ ਨੂੰ ਲੈ ਕੇ ਅਕਸਰ ਰਹਿੰਦੀ ਹੈ ਚਰਚਾ 'ਚ 
ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਹੌਟ ਤੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਛਾਈ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਖੂਬ ਵਾਇਰਲ ਹੁੰਦੀਆਂ ਹਨ, ਜਿਨ੍ਹਾਂ 'ਤੇ ਫੈਨਜ਼ ਵੀ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਕਰ ਰਹੇ ਹਨ।

Punjabi Bollywood Tadka


Tags: Sonam BajwaBirthday SpecialMuklawaGuddiyan PatolePunjabi Celebrity

Edited By

Sunita

Sunita is News Editor at Jagbani.