ਮੁੰਬਈ (ਬਿਊਰੋ)— ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੇਹੱਦ ਖੂਬਸੂਰਤ ਅਤੇ ਗਲੈਮਰਸ ਲੱਗ ਰਹੀ ਹੈ।
ਇਹ ਤਸਵੀਰਾਂ ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਹਸੀਨਾਵਾਂ ਵੀ ਸੋਨਮ ਦੀ ਖੂਬਸੂਰਤੀ ਅੱਗੇ ਪਾਣੀ ਭਰਦੀਆਂ ਹਨ। ਇਨ੍ਹਾਂ 'ਤੋਂ ਕਈ ਤਸਵੀਰਾਂ 'ਚ ਸੋਨਮ ਨੇ ਜੀਨਸ ਅਤੇ ਕ੍ਰਾਪ ਟਾਪ ਪਾਇਆ ਹੋਇਆ ਹੈ।
ਸੋਨਮ ਬਾਜਵਾ ਅੱਜਕਲ ਪੰਜਾਬੀ ਫਿਲਮ 'ਕੈਰੀ ਆਨ ਜੱਟਾ 2' ਦੀ ਸਕਸੈੱਸ ਦੇ ਬੁੱਲ੍ਹੇ ਲੁੱਟ ਰਹੀ ਹੈ। ਇਸ ਫਿਲਮ 'ਚ ਉਹ ਮਸ਼ਹੂਰ ਗਾਇਕ-ਅਦਾਕਾਰ ਗਿੱਪੀ ਗਰੇਵਾਲ ਦੇ ਆਪੋਜ਼ਿਟ ਦਿਖ ਰਹੀ ਹੈ।
ਜਾਣਕਾਰੀ ਮੁਤਾਬਕ ਸੋਨਮ ਦਾ ਜਨਮ ਉਤਰਾਖੰਡ 'ਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸਕੂਲਿੰਗ ਰੁਦਰਪੁਰ ਦੇ Jaycees Public School ਤੋਂ ਕੀਤੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ।
ਸੋਨਮ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ।
ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ।
ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਉਨ੍ਹਾਂ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਆਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।