FacebookTwitterg+Mail

ਦਰਸ਼ਕਾਂ ਦੇ ਦਿਲਾਂ 'ਚ ਖਿੱਚ ਪਾਉਂਦੈ ਸੋਨਮ ਬਾਜਵਾ ਦਾ ਹੌਟ ਲੁੱਕ, ਤਸਵੀਰਾਂ ਵਾਇਰਲ

sonam bajwa hot look
14 May, 2020 04:08:27 PM

ਜਲੰਧਰ (ਬਿਊਰੋ) : ਸਾਲ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਪਾਲੀਵੁੱਡ ਫਿਲਮ ਇੰਡਸਟਰੀ 'ਚ ਐਂਟਰੀ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਪੰਜਾਬੀ ਫਿਲਮ ਇੰਡਸਟਰੀ 'ਚ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਚਿੱਟੇ ਰੰਗ ਦੀ ਕਾਫੀ ਹੌਟ ਆਊਟਫਿੱਟ ਪਹਿਨੀ ਹੋਈ ਹੈ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸੋਨਮ ਆਪਣੀਆਂ ਕਈ ਹੌਟ ਤਸਵੀਰ ਸ਼ੇਅਰ ਕਰ ਚੁੱਕੀ ਹੈ।
Punjabi Bollywood Tadka
16 ਅਗਸਤ 1992 ਨੂੰ ਨੈਨੀਤਾਲ 'ਚ ਜਨਮੀ ਸੋਨਮ ਦਾ ਅਸਲ ਨਾਂ ਸੋਨਮਪ੍ਰੀਤ ਕੌਰ ਬਾਜਵਾ ਹੈ। ਦਿੱਲੀ ਯੂਨੀਵਰਸਿਟੀ ਤੋਂ ਸੋਨਮ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਸੀ। ਸੋਨਮ ਬਾਜਵਾ ਨੇ ਸਾਲ 2012 'ਚ ਫੈਮਿਨਾ ਮਿਸ ਇੰਡੀਆ ਪ੍ਰਤੀਯੋਗਤਾ 'ਚ ਭਾਗ ਲਿਆ।
Punjabi Bollywood Tadka
ਇਸ ਤੋਂ ਬਾਅਦ ਸੋਨਮ ਨੇ ਏਅਰ ਹੋਸਟੈੱਸ ਦੇ ਤੌਰ 'ਤੇ ਵੀ ਕੰਮ ਕੀਤਾ। ਸੋਨਮ ਐਕਟਿੰਗ ਦੇ ਖੇਤਰ 'ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੀ ਗਈ, ਜਿੱਥੇ ਖੂਬਸੂਰਤੀ ਦੇ ਕਈ ਮੁਕਾਬਲਿਆਂ 'ਚ ਭਾਗ ਲਿਆ।
Punjabi Bollywood Tadka
ਸਾਲ 2014 'ਚ ਸੋਨਮ ਬਾਜਵਾ ਨੇ ਹਿੱਟ ਫਿਲਮ 'ਪੰਜਾਬ 1984' 'ਚ ਜੀਤੀ ਨਾਂ ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਦਿਲਜੀਤ ਦੋਸਾਂਝ ਸਨ। ਸੋਨਮ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਸੋਨਮ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਇਕ ਤੋਂ ਇਕ ਹਿੱਟ ਪੰਜਾਬੀ ਫਿਲਮਾਂ 'ਚ ਕੰਮ ਕੀਤਾ।
Punjabi Bollywood Tadka
ਦੱਸਣਯੋਗ ਹੈ ਕਿ ਸੋਨਮ ਬਾਜਵਾ 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2', 'ਸਰਦਾਰ ਜੀ 2', 'ਨਿੱਕਾ ਜ਼ੈਲਦਾਰ' 'ਨਿੱਕਾ ਜ਼ੈਲਦਾਰ 2', 'ਗੁੱਡੀਆਂ ਪਟੋਲੇ', 'ਮੁਕਲਾਵਾ' ਅਤੇ 'ਸਿੰਘਮ' ਵਰਗੀਆਂ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ।
Punjabi Bollywood Tadka


Tags: Sonam BajwaHot LookInstagramViralPunjabi Celebrity

About The Author

sunita

sunita is content editor at Punjab Kesari