ਜਲੰਧਰ (ਬਿਊਰੋ) : ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਹੌਟ ਤੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਜ਼ ਵੀ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਕਰ ਰਹੇ ਹਨ।
ਦੱਸ ਦਈਏ ਕਿ ਸੋਨਮ ਬਾਜਵਾ ਪਾਲੀਵੁੱਡ ਫਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਸੋਨਮ ਬਾਜਵਾ ਨੇ ਸਾਲ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਪਾਲੀਵੁੱਡ ਫਿਲਮ ਇੰਡਸਟਰੀ 'ਚ ਐਂਟਰੀ ਕੀਤੀ ਸੀ।
ਇਸ ਤੋਂ ਇਲਾਵਾ 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2', 'ਗੁੱਡੀਆਂ ਪਟੋਲੇ' ਤੇ 'ਮੁਕਲਾਵਾ' ਵਰਗੀਆਂ ਫਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ।
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ।
ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।