ਮੁੰਬਈ (ਬਿਊਰੋ) — ਬਾਲੀਵੁੱਡ ਦੀ ਗਾਇਕਾ ਸੋਨੂੰ ਕੱਕੜ ਨੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ 'ਤੇ ਵਧਾਈਆਂ ਦਿੰਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਗਾਇਕਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, ''ਹੈਪੀ ਮੈਰਿਜ ਐਨੀਵਰਸਰੀ ਮੰਮੀ ਪਾਪਾ ਅਤੇ ਤੁਸੀਂ ਦੁਨੀਆ ਦਾ ਸਭ ਪਿਆਰਾ ਕਪਲ ਹੋ। ਮੈਨੂੰ ਖੁਸ਼ੀ ਹੈ ਕਿ ਮੈਂ ਤੁਹਾਡੀ ਬੇਟੀ ਹਾਂ।'' ਇਸ ਪੋਸਟ 'ਤੇ ਪ੍ਰਸ਼ੰਸਕ ਕੁਮੈਂਟਸ ਕਰਕੇ ਕੱਕੜ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ।
ਦੱਸ ਦਈਏ ਕਿ ਸੋਨੂੰ ਕੱਕੜ ਬਾਲੀਵੁੱਡ ਦੀ ਕਈ ਨਾਮੀ ਫਿਲਮਾਂ ਜਿਵੇਂ 'ਦਮ', 'ਬੂਮ', 'ਜਿਸਮ-2', 'ਕੁਵਿਨ', 'ਸਬ ਕੁਸ਼ਲ ਮੰਗਲ' ਵਰਗੀ ਕਈ ਹਿੰਦੀ ਫਿਲਮਾਂ 'ਚ ਗੀਤ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਟੋਨੀ ਕੱਕੜ ਦੀ ਵੱਡੀ ਭੈਣ ਹੈ। ਸੋਨੂੰ ਕੱਕੜ ਅਕਸਰ ਆਪਣੇ ਭੈਣ-ਭਰਾ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।
ਜੇ ਗੱਲ ਕਰੀਏ ਨੇਹਾ ਕੱਕੜ ਕਈ ਨਾਮੀ ਪੰਜਾਬੀ ਗਾਇਕਾਂ ਨਾਲ ਡਿਊਟ ਗੀਤ ਗਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫਿਲਮਾਂ 'ਚ ਵੀ ਆਪਣੀ ਮਿੱਠੜੀ ਆਵਾਜ਼ 'ਚ ਜਲਵਾ ਬਿਖੇਰ ਚੁੱਕੀ ਹੈ।