FacebookTwitterg+Mail

Box Office : ਵੀਕੈਂਡ 'ਚ ਸਫਲ ਰਹੀ ਦਿਲਜੀਤ ਦੀ ਫਿਲਮ 'ਸੂਰਮਾ', ਜਾਣੋ ਕਲੈਕਸ਼ਨ

soorma
16 July, 2018 06:21:29 PM

ਮੁੰਬਈ (ਬਿਊਰੋ)— ਭਾਰਤੀ ਹਾਕੀ ਖਿਡਾਰੀ ਸੰਦੀਪ ਸਿੰਘ ਦੀ ਜ਼ਿੰਦਗੀ 'ਤੇ ਆਧਾਰਿਤ ਫਿਲਮ 'ਸੂਰਮਾ' ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵਲੋਂ ਬਾਕਸ ਆਫਿਸ 'ਤੇ ਖੂਬ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 3.20 ਕਰੋੜ, ਦੂਜੇ ਦਿਨ ਸ਼ਨੀਵਾਰ 5.05 ਕਰੋੜ ਅਤੇ ਤੀਜੇ ਦਿਨ ਐਤਵਾਰ 5.60 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ ਵੀਕੈਂਡ 'ਚ 13.85 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਫਿਲਮ ਦੀ ਕਮਾਈ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ।

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਫਿਲਮ 'ਚ ਸੰਦੀਪ ਸਿੰਘ ਦਾ ਕਿਰਦਾਰ ਨਿਭਾਅ ਰਹੇ ਹਨ, ਜਦਕਿ ਤਾਪਸੀ ਪਨੂੰ ਸੰਦੀਪ ਦੀ ਪ੍ਰੇਮਿਕਾ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਮ 'ਸੂਰਮਾ' ਨੂੰ ਚਿਤਰਾਂਗਦਾ ਸਿੰਘ ਤੇ ਦੀਪਕ ਸਿੰਘ ਨੇ ਸੋਨੀ ਪਿਕਚਰਸ ਨੈੱਟਵਰਕ ਪ੍ਰੋਡਕਸ਼ਨਜ਼ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਹੈ। ਫਿਲਮ 'ਚ ਤਾਪਸੀ-ਦਿਲਜੀਤ ਨਾਲ ਵਿਜੈ ਰਾਜ, ਅੰਗਦ ਬੇਦੀ ਅਤੇ ਕੁਲਭੂਸ਼ਣ ਖਰਬੰਦਾ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Diljit Dosanjh Soorma Box Office Sandeep Singh Taapsee Pannu Bollywood Actor

Edited By

Kapil Kumar

Kapil Kumar is News Editor at Jagbani.