FacebookTwitterg+Mail

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

sri harmandir sahib  raveena tandon  bollywood actress
25 December, 2019 09:52:00 PM

ਅੰਮ੍ਰਿਤਸਰ,(ਕਮਲ)-ਬਾਲੀਵੁੱਡ ਅਦਾਕਾਰ ਰਵੀਨਾ ਟੰਡਨ ਬੁੱਧਵਾਰ ਨੂੰ ਪਰਿਵਾਰ ਸਮੇਤ ਗੁਰੂ ਨਗਰੀ ਪੁੱਜੀ। ਜਿਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਗੁਰਬਾਣੀ ਦਾ ਆਨੰਦ ਮਾਣਿਆ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਘਰ 'ਚ ਪ੍ਰਸ਼ਾਦ ਚੜ੍ਹਾਇਆ। ਇਸ ਤੋਂ ਬਾਅਦ ਐੱਸ. ਜੀ. ਪੀ. ਸੀ. ਦੇ ਸੂਚਨਾ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀਨਾ ਟੰਡਨ ਨੇ ਕਿਹਾ ਕਿ ਗੁਰੂ ਨਗਰੀ ਦੇ ਦਰਸ਼ਨ ਕਰਨ ਲਈ ਸ੍ਰੀ ਦਰਬਾਰ ਸਾਹਿਬ ਆਉਣਾ ਸਾਡੀ ਸਾਰਿਆਂ ਦੀ ਖੁਸ਼ਕਿਸਮਤੀ ਹੈ। ਇਥੇ ਦਰਸ਼ਨ ਕਰ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ। ਇਸ ਤੋਂ ਬਾਅਦ ਰਵੀਨਾ ਟੰਡਨ ਨੇ ਵਾਹਗਾ ਬਾਰਡਰ 'ਤੇ ਰੀਟ੍ਰੀਟ ਸੈਰੇਮਨੀ ਵੀ ਦੇਖੀ ਅਤੇ ਦੇਸ਼ਵਾਸੀਆਂ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ।


Tags: Sri Harmandir Sahib Raveena Tandon Bollywood Actress ਸ੍ਰੀ ਹਰਿਮੰਦਰ ਸਾਹਿਬ ਰਵੀਨਾ ਟੰਡਨ ਬਾਲੀਵੁੱਡ ਅਦਾਕਾਰਾ

About The Author

Deepak Kumar

Deepak Kumar is content editor at Punjab Kesari