ਮੁੰਬਈ— 'ਦਬੰਗ' ਅਦਾਕਾਰ ਸਲਮਾਨ ਖ਼ਾਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਨਵੀਂ ਫਿਲਮ 'ਟਿਊਬਲਾਈਟ' ਦਾ ਟੀਜ਼ਰ ਬੀਤੇ ਦਿਨ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ 'ਚ ਸਲਮਾਨ ਦਾ ਵੱਖ-ਵੱਖ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ 'ਚ ਉਹ ਕਿਤੇ ਤਾਂ ਬੱਚੇ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ ਅਤੇ ਕਿਤੇ ਬਹੁਤ ਡਰੇ ਹੋਏ ਦਿਖਾਈ ਦੇ ਰਹੇ ਹਨ।