FacebookTwitterg+Mail

Box Office : ਫਿਲਮ 'ਸਤ੍ਰੀ' ਨੇ ਪਹਿਲੇ ਦਿਨ ਕੀਤੀ ਸ਼ਾਨਦਾਰ ਓਪਨਿੰਗ

stree
01 September, 2018 12:29:04 PM

ਮੁੰਬਈ (ਬਿਊਰੋ)— ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਸਤ੍ਰੀ' ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਸ਼ਾਨਦਾਰ ਓਪਨਿੰਗ ਕਰਦੇ ਹੋਏ ਪਹਿਲੇ ਦਿਨ ਸ਼ੁੱਕਰਵਾਰ 6.82 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੂੰ ਰਿਲੀਜ਼ ਤੋਂ ਬਾਅਦ ਚੰਗੇ ਰੀਵਿਓਜ਼ ਮਿਲੇ ਹਨ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਫਿਲਮ ਦੀ ਕਹਾਣੀ ਬਹੁਤ ਦਿਲਚਸਪ ਹੈ ਕਿਉਂਕਿ ਇਹ ਸੱਚੀ ਘਟਨਾ 'ਤੇ ਆਧਾਰਿਤ ਹੈ, ਜਿਸ 'ਚ ਇਕ ਲੜਕੀ ਦੀ ਆਤਮਾ ਹਰ ਸਾਲ ਸ਼ਹਿਰ 'ਚ ਆਉਂਦੀ ਹੈ ਅਤੇ ਮਰਦਾਂ ਨੂੰ ਮਾਰ ਕੇ ਉਨ੍ਹਾਂ ਦੇ ਕਪੜੇ ਛੱਡ ਜਾਂਦੀ ਹੈ।


ਦੱਸਣਯੋਗ ਹੈ ਕਿ ਫਿਲਮ 'ਸਤ੍ਰੀ' ਦਾ ਨਿਰਦੇਸ਼ਨ ਅਮਰ ਕੌਸ਼ਿਕ ਵਲੋਂ ਕੀਤਾ ਗਿਆ ਹੈ। ਫਿਲਮ ਦੀ ਸਟਾਰਕਾਸਟ ਬਾਰੇ ਗੱਲ ਕਰੀਏ ਤਾਂ ਸ਼ਰਧਾ ਕਪੂਰ, ਰਾਜਕੁਮਾਰ ਰਾਓ, ਪੰਕਜ ਤ੍ਰਿਪਾਠੀ, ਅਪਾਰਸ਼ਕਤੀ ਖੁਰਾਣਾ ਤੇ ਅਭਿਸ਼ੇਕ ਬੈਨਰਜੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Rajkummar Rao Shraddha Kapoor Stree Box Office Amar Kaushik Bollywood Actor

Edited By

Kapil Kumar

Kapil Kumar is News Editor at Jagbani.