FacebookTwitterg+Mail

Box Office : ਭਾਰਤ ਬੰਦ ਕਰਕੇ 'ਸਤ੍ਰੀ' ਦੀ ਕਮਾਈ 'ਚ ਆਈ ਗਿਰਾਵਟ, ਜਾਣੋ ਕਲੈਕਸ਼ਨ

stree
11 September, 2018 07:17:50 PM

ਮੁੰਬਈ (ਬਿਊਰੋ)— ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਸਤ੍ਰੀ' ਇਨ੍ਹੀਂ ਦਿਨੀਂ ਬਾਕਸ ਆਫਿਸ 'ਤੇ ਚਰਚਾ 'ਚ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 6.82 ਕਰੋੜ, ਦੂਜੇ ਦਿਨ ਸ਼ਨੀਵਾਰ 10.87 ਕਰੋੜ, ਤੀਜੇ ਦਿਨ ਐਤਵਾਰ 13.57 ਕਰੋੜ, ਚੌਥੇ ਦਿਨ ਸੋਮਵਾਰ 9.70 ਕਰੋੜ, 5ਵੇਂ ਦਿਨ ਮੰਗਲਵਾਰ 6.37 ਕਰੋੜ, 6ਵੇਂ ਦਿਨ ਬੁੱਧਵਾਰ 6.55 ਕਰੋੜ, 7ਵੇਂ ਦਿਨ ਵੀਰਵਾਰ 5.50 ਕਰੋੜ, 8ਵੇਂ ਦਿਨ ਸ਼ੁੱਕਰਵਾਰ 4.39 ਕਰੋੜ, 9ਵੇਂ ਦਿਨ 7.63 ਕਰੋੜ, 10ਵੇਂ ਦਿਨ 9.88 ਕਰੋੜ ਅਤੇ 11ਵੇਂ ਦਿਨ 3.31 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 11 ਦਿਨਾਂ 'ਚ 85.60 ਕਰੋੜ ਦਾ ਕਾਰੋਬਾਰ ਕੀਤਾ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਮੁਤਾਬਕ ਫਿਲਮ ਦੀ ਕਮਾਈ 'ਚ ਆਈ ਗਿਰਾਵਟ ਭਾਰਤ ਬੰਦ ਦੇ ਕਾਰਨ ਹੈ। ਬੀਤੇ ਦਿਨੀਂ ਰਾਜਨੀਤੀਕ ਪਾਰਟੀਆਂ ਨੇ ਭਾਰਤ 'ਚ ਵਧ ਰਹੀ ਮਹਿੰਗਾਈ ਕਾਰਨ ਬੰਦ ਦਾ ਐਲਾਨ ਕੀਤਾ ਸੀ, ਜਿਸ ਕਾਰਨ ਲੋਕ ਘਰਾਂ 'ਚੋਂ ਬਾਹਰ ਨਹੀਂ ਨਿਕਲੇ।

ਦੱਸਣਯੋਗ ਹੈ ਕਿ ਫਿਲਮ 'ਸਤ੍ਰੀ' ਦਾ ਨਿਰਦੇਸ਼ਨ ਅਮਰ ਕੌਸ਼ਿਕ ਵਲੋਂ ਕੀਤਾ ਗਿਆ ਹੈ। ਫਿਲਮ ਦੀ ਸਟਾਰਕਾਸਟ ਬਾਰੇ ਗੱਲ ਕਰੀਏ ਤਾਂ ਸ਼ਰਧਾ ਕਪੂਰ, ਰਾਜਕੁਮਾਰ ਰਾਓ, ਪੰਕਜ ਤ੍ਰਿਪਾਠੀ, ਅਪਾਰਸ਼ਕਤੀ ਖੁਰਾਣਾ ਤੇ ਅਭਿਸ਼ੇਕ ਬੈਨਰਜੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Rajkummar Rao Shraddha Kapoor Stree Box Office Amar Kaushik Bollywood Actor

Edited By

Kapil Kumar

Kapil Kumar is News Editor at Jagbani.