FacebookTwitterg+Mail

Box Office : 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ 9ਵੀਂ ਫਿਲਮ ਬਣੀ 'ਸਤ੍ਰੀ'

stree
16 September, 2018 06:49:59 PM

ਮੁੰਬਈ (ਬਿਊਰੋ)— ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਸਤ੍ਰੀ' ਇਨ੍ਹੀਂ ਦਿਨੀਂ ਬਾਕਸ ਆਫਿਸ 'ਤੇ ਕਾਫੀ ਚਰਚਾ 'ਚ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਹਫਤੇ 60.39 ਕਰੋੜ, ਦੂਜੇ ਹਫਤੇ 35.14 ਕਰੋੜ ਅਤੇ ਤੀਜੇ ਹਫਤੇ ਸ਼ੁੱਕਰਵਾਰ 2.14 ਕਰੋੜ, ਸ਼ਨੀਵਾਰ 3.76 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 16 ਦਿਨਾਂ 'ਚ 101.43 ਕਰੋੜ ਦਾ ਕਾਰੋਬਾਰ ਕੀਤਾ ਹੈ। ਉੱਥੇ ਹੀ ਇਹ ਫਿਲਮ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ ਸਾਲ 2018 ਦੀ 9ਵੀ ਫਿਲਮ ਬਣ ਗਈ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਫਿਲਮ 'ਸਤ੍ਰੀ' ਦਾ ਨਿਰਦੇਸ਼ਨ ਅਮਰ ਕੌਸ਼ਿਕ ਵਲੋਂ ਕੀਤਾ ਗਿਆ ਹੈ। ਫਿਲਮ ਦੀ ਸਟਾਰਕਾਸਟ ਬਾਰੇ ਗੱਲ ਕਰੀਏ ਤਾਂ ਸ਼ਰਧਾ ਕਪੂਰ, ਰਾਜਕੁਮਾਰ ਰਾਓ, ਪੰਕਜ ਤ੍ਰਿਪਾਠੀ, ਅਪਾਰਸ਼ਕਤੀ ਖੁਰਾਣਾ ਤੇ ਅਭਿਸ਼ੇਕ ਬੈਨਰਜੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Rajkummar Rao Shraddha Kapoor Stree Box Office Amar Kaushik Bollywood Actor

Edited By

Kapil Kumar

Kapil Kumar is News Editor at Jagbani.