FacebookTwitterg+Mail

ਕਈ ਨਾਮਵਰ ਕਲਾਕਾਰਾਂ ਨਾਲ ਸਜੀ ਹੈ ਪੰਜਾਬੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ'

subedar joginder singh
05 April, 2018 01:29:49 PM

ਜਲੰਧਰ(ਰਾਹੁਲ ਸਿੰਘ)— 'ਸੂਬੇਦਾਰ ਜੋਗਿੰਦਰ ਸਿੰਘ' ਪਹਿਲੀ ਅਜਿਹੀ ਪੰਜਾਬੀ ਫਿਲਮ ਹੈ, ਜਿਸ 'ਚ ਪੰਜਾਬੀ ਮਨੋਰੰਜਨ ਜਗਤ ਨਾਲ ਜੁੜੇ ਦਰਜਨ ਦੇ ਕਰੀਬ ਨਾਮੀ ਸਟਾਰ ਇਕੱਠੇ ਨਜ਼ਰ ਆਉਣਗੇ। 6 ਅਪ੍ਰੈਲ ਨੂੰ ਪੰਜਾਬੀ ਤੇ ਹਿੰਦੀ ਭਾਸ਼ਾ 'ਚ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਨਿਰਮਾਤਾ ਸੁਮੀਤ ਸਿੰਘ ਤੇ ਨਿਰਦੇਸ਼ਕ ਸਿਮਰਜੀਤ ਸਿੰਘ ਦੀ ਇਹ ਫ਼ਿਲਮ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ 'ਤੇ ਆਧਾਰਿਤ ਹੈ।
Punjabi Bollywood Tadka
ਜ਼ਿਲਾ ਮੋਗਾ ਨਾਲ ਸਬੰਧਤ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਉਹ ਹਸਤੀ ਸਨ, ਜਿਨ੍ਹਾਂ ਨੇ ਸਾਲ 1962 'ਚ ਦੇਸ਼ ਦੀ ਪਹਿਲੀ ਸਿੱਖ ਰੈਜੀਮੈਂਟ ਦੇ ਸਿਰਫ 25 ਜਵਾਨਾਂ ਨਾਲ ਮਿਲ ਕੇ ਚੀਨ ਦੇ ਕਰੀਬ 1 ਹਜ਼ਾਰ ਫ਼ੌਜੀ ਹਮਲਾਵਰਾਂ ਦਾ ਡਟ ਕੇ ਮੁਕਾਬਲਾ ਕੀਤਾ ਸੀ। ਪਰਮਵੀਰ ਚੱਕਰ ਨਾਲ ਨਿਵਾਜੇ ਜਾ ਚੁੱਕੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਕਿਰਦਾਰ 'ਚ ਗਿੱਪੀ ਗਰੇਵਾਲ ਨਜ਼ਰ ਆਉਣਗੇ।
Punjabi Bollywood Tadka
ਇਸ ਫ਼ਿਲਮ 'ਚ ਗਿੱਪੀ ਗਰੇਵਾਲ ਦੇ ਨਾਲ ਗੁੱਗੂ ਗਿੱਲ, ਹਰੀਸ਼ ਵਰਮਾ, ਕਰਮਜੀਤ ਅਨਮੋਲ, ਰੌਸ਼ਨ ਪ੍ਰਿੰਸ, ਰਾਜਵੀਰ ਜਵੰਦਾ, ਜੋਰਡਨ ਸੰਧੂ, ਸਰਦਾਰ ਸੋਹੀ ਤੇ ਜੱਗੀ ਸਿੰਘ ਸਮੇਤ ਕਈ ਸਿਤਾਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਦੀ ਅਦਾਕਾਰਾ ਅਦਿਤੀ ਸ਼ਰਮਾ ਹੈ।
Punjabi Bollywood Tadka
ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਹੁਣ ਫ਼ਿਲਮ ਦੇ ਸੰਗੀਤ ਨੂੰ ਵੀ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਨਿਰਮਾਤਾ ਸੁਮੀਤ ਸਿੰਘ ਦੀ ਇਸ ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਨਿਰਦੇਸ਼ਕ ਸਿਮਰਜੀਤ ਸਿੰਘ ਤੇ ਰਾਸ਼ਿਦ ਰੰਗਰੇਜ਼ ਨੇ ਸਾਂਝੇ ਤੌਰ 'ਤੇ ਲਿਖਿਆ ਹੈ।
Punjabi Bollywood Tadka
ਇਹ ਫ਼ਿਲਮ ਮਨੋਰੰਜਨ ਦੇ ਨਾਲ-ਨਾਲ ਦਰਸ਼ਕਾਂ ਨੂੰ ਫ਼ੌਜੀ ਜ਼ਿੰਦਗੀ ਨਾਲ ਵੀ ਜੋੜੇਗੀ। ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ 'ਤੇ ਬਣੀ ਇਹ ਫ਼ਿਲਮ ਉਨ੍ਹਾਂ ਦੀ ਜਵਾਨੀ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੇ ਸਫ਼ਰ ਨੂੰ ਬਿਆਨ ਕਰਦੀ ਹੋਈ ਫ਼ੌਜੀਆਂ ਦੇ ਪਰਿਵਾਰਾਂ ਤੇ ਜੰਗ ਦੇ ਮੈਦਾਨ ਵਿਚਲੇ ਮਾਹੌਲ ਨੂੰ ਦਰਸਾਏਗੀ।
Punjabi Bollywood Tadka
ਇਸ ਫ਼ਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿ ਇਹ ਫ਼ਿਲਮ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਅਹਿਮ ਫ਼ਿਲਮ ਹੈ। ਸੂਬੇਦਾਰ ਜੋਗਿੰਦਰ ਸਿੰਘ ਦਾ ਕਿਰਦਾਰ ਨਿਭਾਉਣ ਲਈ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨੀ ਪਈ। ਇਹ ਫ਼ਿਲਮ ਕਰਨ ਤੋਂ ਬਾਅਦ ਉਨ੍ਹਾਂ ਦੇ ਦਿਲ 'ਚ ਫ਼ੌਜੀਆਂ ਪ੍ਰਤੀ ਹੋਰ ਸਤਿਕਾਰ ਪੈਦਾ ਹੋ ਗਿਆ ਹੈ। 
Punjabi Bollywood Tadka

Punjabi Bollywood Tadka

Punjabi Bollywood Tadka


Tags: Gippy GrewalAditi SharmaSubedar Joginder SinghJordan SandhuKulwinder BillaSimerjit Singh

Edited By

Sunita

Sunita is News Editor at Jagbani.