ਜਲੰਧਰ (ਬਿਊਰੋ) — ਲੁਧਿਆਣੇ ਦੇ ਰਹਿਣ ਵਾਲੇ ਪ੍ਰਸਿੱਧ ਪੰਜਾਬੀ ਨੌਜਵਾਨ ਸੂਫੀ ਗਾਇਕ ਵਿੱਕੀ ਬਾਦਸ਼ਾਹ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦਿਆਂ ਹੀ ਸੰਗੀਤ ਜਗਤ 'ਚ ਸੋਗ ਦੀ ਲਹਿਰ ਛਾ ਗਈ। ਪੰਜਾਬੀ ਗਾਇਕ ਮਾਸਟਰ ਸਲੀਮ ਨੇ ਉਨ੍ਹਾਂ ਦੇ ਦਿਹਾਂਤ 'ਤੇ ਡੂੰਘਾ ਦੁੱਖ ਜਤਾਇਆ ਅਤੇ ਉਨ੍ਹਾਂ ਦੀ ਮੌਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਮਾਸਟਰ ਸਲੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਿੱਕੀ ਬਾਦਸ਼ਾਹ ਦੀ ਇਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ''ਬਹੁਤ ਦੁੱਖ ਲੱਗ ਰਿਹਾ ਹੈ ਇਹ ਕਹਿੰਦੇ ਹੋਏ ਕਿ ਵਿੱਕੀ ਬਾਦਸ਼ਾਹ ਜੀ ਨਹੀਂ ਰਹੇ।'' ਇਸ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਵਿੱਕੀ ਬਾਦਸ਼ਾਹ ਦੀ ਮੌਤ 'ਤੇ ਡੂੰਘਾ ਦੁੱਖ ਜ਼ਾਹਿਰ ਕੀਤਾ।
ਦੱਸਣਯੋਗ ਹੈ ਕਿ ਵਿੱਕੀ ਬਾਦਸ਼ਾਹ ਸੋਬਤੀ ਹਸਪਤਾਲ 'ਚ ਦਾਖਲ ਸਨ, ਜਿਥੇ ਉਨ੍ਹਾਂ ਨੇ ਅੰਤਿਮ ਸਾਹ ਲਿਆ। ਵਿੱਕੀ ਬਾਦਸ਼ਾਹ ਦਾ ਇਕ ਪੁੱਤਰ ਅਤੇ 3 ਧੀਆਂ ਹਨ, ਜਿਨ੍ਹਾਂ 'ਚੋਂ ਇਕ ਧੀ ਉਨ੍ਹਾਂ ਨੇ ਗੋਦ ਲਈ ਸੀ।