FacebookTwitterg+Mail

'ਸੁਫਨਾ' ਦੀ ਅਦਾਕਾਰਾ ਤਾਨੀਆ ਨੇ ਇੰਝ ਸੈਲੀਬ੍ਰੇਟ ਕੀਤਾ ਆਪਣਾ ਬਰਥਡੇਅ (ਵੀਡੀਓ)

sufna star actress tania shared her birthday celebration videos
07 May, 2020 02:31:17 PM

ਜਲੰਧਰ (ਬਿਊਰੋ) — ਪਾਲੀਵੁੱਡ ਜਗਤ ਵਿਚ ਆਪਣੇ-ਆਪ ਨੂੰ ਫਿਲਮ 'ਸੁਫਨਾ' ਨਾਲ ਪੱਕੇ ਪੈਰੀ ਖੜ੍ਹੇ ਕਰਨ ਵਾਲੀ ਖੂਬਸੂਰਤ ਅਦਾਕਾਰਾ ਤਾਨੀਆ ਨੇ ਹਾਲ ਹੀ ਵਿਚ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੇ ਬਰਥਡੇਅ ਸੈਲੀਬਰੇਸ਼ਨ ਦੇ ਕੁਝ ਵੀਡੀਓ ਸ਼ੇਅਰ ਕੀਤੇ ਹਨ। ਪਰਿਵਾਰ, ਦੋਸਤਾਂ ਤੇ ਫੈਨਜ਼ ਜਿਨ੍ਹਾਂ ਨੇ ਉਨ੍ਹਾਂ ਦੇ ਜਨਮਦਿਨ ਨੂੰ ਖਾਸ ਬਣਾਇਆ ਉਨ੍ਹਾਂ ਸਭ ਦਾ ਉਨ੍ਹਾਂ ਨੇ ਧੰਨਵਾਦ ਕੀਤਾ ਹੈ। ਵੀਡੀਓ 'ਚ ਤਾਨੀਆ ਕੇਕ ਕੱਟਦੇ ਹੋਏ ਉਹ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਅਦਾਕਾਰਾ ਨਿਸ਼ਾ ਬਾਨੋ, ਗੁਰਨਾਮ ਭੁੱਲਰ ਤੇ ਕਈ ਹੋਰ ਕਲਾਕਾਰਾਂ ਨੇ ਵੀ ਕੁਮੈਂਟ ਕਰਕੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।

ਦੱਸ ਦਈਏ ਕਿ ਜਮਸ਼ੇਦਪੁਰ 'ਚ ਜਨਮੀ ਅਤੇ ਅੰਮ੍ਰਿਤਸਰ 'ਚ ਪਲੀ ਤਾਨੀਆ ਨੂੰ ਕਲਾ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ ਪਰ ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਪਹਿਲਾਂ ਤਾਨੀਆ ਆਪਣੀ ਪੜ੍ਹਾਈ ਪੂਰੀ ਕਰੇ। ਉਨ੍ਹਾਂ ਨੇ ਆਪਣੇ ਮਾਪਿਆਂ ਦੀ ਗੱਲ ਪੂਰੀ ਕਰਦੇ ਹੋਏ ਪੋਸਟ ਗਰੇਜੁਏਸ਼ਨ ਅਤੇ ਬਤੌਰ ਇੰਟੀਰੀਅਰ ਡਿਜ਼ਾਈਨਰ ਦੀ ਡਿਗਰੀ ਹਾਸਿਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ 'ਚ ਆਪਣਾ ਕਰੀਅਰ ਬਣਾਉਣ ਬਾਰੇ ਸੋਚਿਆ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਕਾਲਜ ਪੜਦਿਆਂ ਰੰਗਮੰਚ 'ਤੇ ਅਨੇਕਾਂ ਨਾਟਕ ਖੇਡੇ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੈਸਟ ਅਦਾਕਾਰਾ ਦਾ ਐਵਾਰਡ ਲਗਾਤਾਰ 6 ਵਾਰ ਜਿੱਤਿਆ।
Punjabi Bollywood Tadka
'ਕਿਸਮਤ', 'ਰੱਬ ਦਾ ਰੇਡੀਓ 2', 'ਸੰਨ ਆਫ ਮਨਜੀਤ ਸਿੰਘ', 'ਗੁੱਡੀਆਂ ਪਟੋਲੇ' ਵਰਗੀ ਫਿਲਮਾਂ 'ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਤਾਨੀਆ ਇਸ ਸਾਲ ਬਤੌਰ ਲੀਡ ਰੋਲ 'ਸੁਫਨਾ' ਫਿਲਮ 'ਚ ਨਜ਼ਰ ਆਏ। ਜਗਦੀਪ ਸਿੱਧੂ ਦੀ 'ਸੁਫਨਾ' ਫਿਲਮ ਜੋ ਕਿ ਇਸ ਸਾਲ ਫਰਵਰੀ ਮਹੀਨੇ 'ਚ ਰਿਲੀਜ਼ ਹੋਈ ਸੀ। ਇਸ ਫਿਲਮ 'ਚ ਤਾਨੀਆ ਤੇ ਐਮੀ ਵਿਰਕ ਮੁੱਖ ਕਿਰਦਾਰ 'ਚ ਨਜ਼ਰ ਆਏ ਸਨ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਬਹੁਤ ਪਿਆਰ ਦਿੱਤਾ ਗਿਆ ਸੀ। ਦਰਸ਼ਕਾਂ ਵੱਲੋਂ ਤਾਨੀਆ ਦੇ ਕਿਰਦਾਰ ਨੂੰ ਖੂਬ ਪਸੰਦ ਕੀਤਾ ਗਿਆ।
Punjabi Bollywood Tadka
ਦੱਸਣਯੋਗ ਹੈ ਕਿ ਤਾਨੀਆ ਨੂੰ ਅਦਾਕਾਰੀ ਦੇ ਨਾਲ-ਨਾਲ ਚੰਗੀਆਂ ਪੁਸਤਕਾਂ ਪੜਨ ਅਤੇ ਡਾਂਸ ਦਾ ਵੀ ਸ਼ੌਕ ਹੈ। ਤਾਨੀਆ ਕਿਸਮਤ ਦੀ ਧਨੀ ਹੈ, ਜਿਸਨੂੰ ਥੀਏਟਰ ਕਰਦਿਆਂ ਹੀ ਫਿਲਮਾਂ 'ਚ ਕੰਮ ਕਰਨ ਦੇ ਮੌਕੇ ਮਿਲਣ ਲੱਗੇ।।ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਬਾਲੀਵੁੱਡ ਫਿਲਮ 'ਸਰਬਜੀਤ' ਦੀ ਆਫਰ ਹੋਈ ਸੀ, ਜਿਸ 'ਚ ਉਸ ਨੂੰ ਸਰਬਜੀਤ ਦੀ ਛੋਟੀ ਬੇਟੀ ਦਾ ਕਿਰਦਾਰ ਮਿਲਿਆ ਪਰ ਉਹ ਆਪਣੇ ਗਰੇਜੂਏਸ਼ਨ ਦੇ ਫਾਇਨਲ ਪੇਪਰਾਂ ਕਰਕੇ ਇਹ ਫਿਲਮ ਨਾ ਕਰ ਸਕੀ।
Punjabi Bollywood Tadka
ਜਦਕਿ ਕਪਿਲ ਸ਼ਰਮਾ ਅਤੇ ਵਿਕਰਮ ਗਰੋਵਰ ਦੀ ਫਿਲਮ 'ਸੰਨ ਆਫ ਮਨਜੀਤ ਸਿੰਘ' ਨਾਲ ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦਾ ਅਸਲ ਸਫਰ ਸ਼ੁਰੂ ਕੀਤਾ, ਜਿਸ 'ਚ ਉਨ੍ਹਾਂ ਨੇ ਗੁਰਪ੍ਰੀਤ ਘੁੱਗੀ ਦੀ ਬੇਟੀ 'ਸਿਮਰਨ' ਦਾ ਕਿਰਦਾਰ ਨਿਭਾਇਆ।।ਇਸ ਤੋਂ ਬਾਅਦ ਉਨ੍ਹਾਂ ਨੂੰ 'ਕਿਸਮਤ' 'ਚ ਐਮੀ ਵਿਰਕ ਦੀ ਮੰਗੇਤਰ 'ਅਮਨ' ਦਾ ਕਿਰਦਾਰ ਮਿਲਿਆ, ਜਿਸ ਨੇ ਦਰਸਕਾਂ ਦਾ ਧਿਆਨ ਖਿੱਚਿਆ। ਫਿਲਮ 'ਗੁੱਡੀਆ ਪਟੋਲੇ' 'ਚ ਵੀ ਤਾਨੀਆ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ।
Punjabi Bollywood Tadka


Tags: TaniaBirthday CelebrationVideosInstagramSufnaAmmy VirkJagjeet SandhuPunjabi Celebrity

About The Author

sunita

sunita is content editor at Punjab Kesari