ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਰਾਹੀਂ ਚਰਚਾ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਿਓਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ।
ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ।
ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।
ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਮ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।
ਸੁਰਭੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਹੁਣ ਹਾਲ ਹੀ 'ਚ ਸੁਰਭੀ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸੁਰਭੀ ਬਹੁਤ ਖੂਬਸੂਰਤ ਲੱਗ ਰਹੀ ਹੈ, ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ।
ਇਸ ਤੋਂ ਪਹਿਲਾਂ ਵੀ ਸੁਰਭੀ ਆਪਣੀਆਂ ਕਾਤਿਲ ਅਦਾਵਾਂ ਨਾਲ ਫੈਨਜ਼ ਦੇ ਹੋਸ਼ ਉਡਾ ਚੁੱਕੀ ਹੈ।
ਸੁਰਭੀ ਨੇ ਆਪਣੀਆਂ ਹਾਲ ਹੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਨੇ ਪਿੰਕ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ।
ਇਨ੍ਹਾਂ ਤਸਵੀਰਾਂ ਉਹ ਬੇਹੱਦ ਸਟਾਈਲਿਸ਼ ਦਿਖਾਈ ਦੇ ਰਹੀ ਹੈ।