FacebookTwitterg+Mail

Birth Anniversary : ਲੋਕਾਂ ਦੇ ਦਿਲਾਂ 'ਚ ਅੱਜ ਵੀ ਜਿਉਂਦੇ ਨੇ ਬੁਲੰਦ ਆਵਾਜ਼ ਦੇ ਮਾਲਕ ਸੁਰਜੀਤ ਬਿੰਦਰਖੀਆ

surjit bindrakhia birth anniversary
15 April, 2020 02:11:49 PM

ਜਲੰਧਰ (ਵੈੱਬ ਡੈਸਕ) -  ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ 15 ਅਪ੍ਰੈਲ 1962 ਵਿਚ ਪਿੰਡ ਬਿੰਦਰਖ, ਜ਼ਿਲ੍ਹਾ ਰੋਪੜ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਪਿੰਡ ਦੇ ਇਕ ਪ੍ਰਸਿੱਧ ਰੈਸਲਰ ਸਨ ਅਤੇ ਸੁਰਜੀਤ ਨੇ ਵੀ ਰੈਸਲਿੰਗ ਅਤੇ ਕਬੱਡੀ ਦੇ ਗੁਰ ਆਪਣੇ ਪਿਤਾ ਤੋਂ ਸਿੱਖੇ ਸਨ। ਸੁਰਜੀਤ ਬਿੰਦਰਖੀਆ ਨੇ ਯੂਨੀਵਰਸਿਟੀ ਪੱਧਰ 'ਤੇ ਰੈਸਲਿੰਗ ਦੇ ਕਈ ਮੁਕਾਬਲਿਆਂ ਵਿਚ ਭਾਗ ਲਿਆ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਬੋਲੀਆਂ ਤੋਂ ਆਪਣੇ ਕਾਲਜ ਦੀ ਭੰਗੜਾ ਟੀਮ ਨਾਲ ਕੀਤੀ ਸੀ। ਗਾਇਕ ਸੁਰਜੀਤ ਬਿੰਦਰਖੀਆ ਗਾਇਕੀ ਦੇ ਗੁਰ ਆਪਣੇ ਗੁਰੂ ਅਤੁਲ ਸ਼ਰਮਾ ਤੋਂ ਸਿੱਖੇ। ਗੀਤਕਾਰ ਸ਼ਮਸ਼ੇਰ ਸੰਧੂ ਨੇ ਉਨ੍ਹਾਂ ਵਿਚਲੇ ਹੁਨਰ ਨੂੰ ਪਛਾਣਿਆ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਲੈ ਕੇ ਆਏ। ਸ਼ਮਸ਼ੇਰ ਸੰਧੂ ਵੱਲੋਂ ਲਿਖੇ ਗਏ ਅਨੇਕਾਂ ਹੀ ਹਿੱਟ ਗੀਤ ਸੁਰਜੀਤ ਬਿੰਦਰਖੀਆ ਨੇ ਗਾਏ, ਜਿਨ੍ਹਾਂ ਨੂੰ ਅਤੁਲ ਸ਼ਰਮਾ ਨੇ ਪ੍ਰੋਡਿਊਸ ਕੀਤਾ ਸੀ। ਉਨ੍ਹਾਂ ਦਾ ਵਿਆਹ ਪ੍ਰੀਤ ਕਮਲ ਨਾਲ ਹੋਇਆ, ਜਿਨ੍ਹਾਂ ਤੋਂ ਉਨ੍ਹਾਂ ਦੇ 2 ਬੱਚੇ ਹਨ ਇਕ ਪੁੱਤਰ ਗੀਤਾਜ਼ ਬਿੰਦਰਖੀਆ ਅਤੇ ਧੀ ਮਿਨਾਜ਼ ਬਿੰਦਰਖੀਆ। ਸੁਰਜੀਤ ਆਪਣੀ ਬੁਲੰਦ ਆਵਾਜ਼ ਕਰਕੇ ਕੁਝ ਹੀ ਸਾਲਾਂ ਵਿਚ ਮਸ਼ਹੂਰ ਹੋ ਗਏ।

90 ਦੇ ਦਹਾਕੇ ਵਿਚ ਸੁਰਜੀਤ ਬਿੰਦਰਖੀਆ ਅਜਿਹੇ ਗਾਇਕ ਸਨ, ਜੋ ਆਪਣੀ ਬੁਲੰਦ ਅਤੇ ਬਿਹਤਰੀਨ ਆਵਾਜ਼ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪੰਜਾਬ ਦੀਆਂ ਰਹੁ ਰੀਤਾਂ ਨੂੰ ਬੜੇ ਹੀ ਸੋਹਣੇ ਅਤੇ ਨਿਵੇਕਲੇ ਢੰਗ ਨਾਲ ਆਪਣੇ ਗੀਤਾਂ ਵਿਚ ਪੇਸ਼ ਕਰਦੇ ਸਨ। ਉਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਪਹਿਲਾ ਮੌਕਾ 1990 ਵਿਚ ਮਿਲਿਆ। 'ਅੱਡੀ ਉੱਤੇ ਘੁੰਮ' ਉਨ੍ਹਾਂ ਦੀ ਪਹਿਲੀ ਐਲਬਮ ਸੀ। ਇਸ ਵਿਚ ਬਿੰਦਰਖੀਆ ਦਾ ਗੀਤ 'ਜੁਗਨੀ' ਵੀ ਸ਼ਾਮਿਲ ਸੀ, ਜਿਸ ਵਿਚ ਉਨ੍ਹਾਂ ਨੇ 32 ਸੈਕਿੰਟਾਂ ਦੀ ਹੇਕ ਲਗਾ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਸੀ।
Punjabi Bollywood Tadka
ਸੁਰਜੀਤ ਬਿੰਦਰਖੀਆ ਦਾ ਗੀਤ 'ਦੁੱਪਟਾ ਤੇਰਾ ਸੱਤ ਰੰਗ ਦਾ' ਯੂ. ਕੇ. ਚਾਰਟਸ ਫ਼ਾਰ ਵੀਕਸ ਵਿਚ ਨੰਬਰ ਇਕ ਪੰਜਾਬੀ ਗੀਤ ਬਣ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ 1980 ਅਤੇ 1990 ਤੋਂ ਹੀ ਉਹ ਪੰਜਾਬ ਦੇ ਪੇਂਡੂ ਇਲਾਕਿਆਂ ਵਿਚ ਉਹ ਲੋਕ ਗਾਇਕ ਦੇ ਤੌਰ 'ਤੇ ਮਸ਼ਹੂਰ ਹੋ ਚੁੱਕੇ ਸਨ। ਉਨ੍ਹਾਂ ਨੇ ਆਪਣੇ ਸੰਗੀਤਕ ਕਰੀਅਰ ਵਿਚ ਬੱਤੀ ਦੇ ਕਰੀਬ ਸੋਲੋ ਆਡੀਓ ਕੈਸੇਟਾਂ ਕੱਢੀਆਂ। ਕੌਮਾਂਤਰੀ ਪੱਧਰ 'ਤੇ ਉਨ੍ਹਾਂ ਨੂੰ ਸਭ ਤੋਂ ਵੱਡਾ ਬ੍ਰੇਕ 1994 ਵਿਚ ਮਿਲਿਆ ਜਦੋਂ ਉਨ੍ਹਾਂ ਨੇ 'ਦੁੱਪਟਾ ਤੇਰਾ ਸੱਤ ਰੰਗ ਦਾ' ਨੇ ਉਨ੍ਹਾਂ ਨੂੰ ਸ਼ੋਹਰਤ ਦੀਆਂ ਬੁਲੰਦੀਆਂ 'ਤੇ ਪਹੁੰਚਾ ਦਿੱਤਾ ਸੀ।
 

ਸੁਰਜੀਤ ਬਿੰਦਰਖੀਆ ਦੀ ਕਾਮਯਾਬੀ ਨੂੰ ਦੇਖਦਿਆਂ ਹੋਇਆਂ ਕਈ ਗਾਇਕਾਂ ਨੇ ਪੁਰਾਣੇ ਗੀਤਾਂ ਨੂੰ ਰਿਮਿਕਸ ਕਰਕੇ ਚਲਾਉਣਾ ਸ਼ੁਰੂ ਕੀਤਾ ਪਰ ਬਿੰਦਰਖੀਆ ਇਕ ਲੋਕ ਗੀਤਾਂ ਨੂੰ ਤਰਜੀਹ ਦਿੰਦੇ ਸਨ ਅਤੇ ਇਕ ਭੰਗੜਾ ਗਾਇਕ ਸਨ। ਉਨ੍ਹਾਂ ਦੀ ਗਾਇਕੀ ਦੇ ਅੱਗੇ ਕੋਈ ਵੀ ਗਾਇਕ ਜ਼ਿਆਦਾ ਦੇਰ ਤਕ ਟਿੱਕ ਨਹੀਂ ਸਕਿਆ ਪਰ 17 ਨਵੰਬਰ 2003 ਵਿਚ ਉਹ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਆਖ ਗਏ।

 


Tags: Surjit BindrakhiaBirth AnniversaryMeri Nath Dig PayeDupatta Tera Satrang DaLakk Tunoo TunooBas Kar Bas KarMukhda Dekh KeTera Yaar BoldaJatt Di Pasand

About The Author

sunita

sunita is content editor at Punjab Kesari