FacebookTwitterg+Mail

Pics : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਦਿਲਜੀਤ ਦੀ ਹੌਟ ਅਦਾਕਾਰਾ ਦਾ ਗਲੈਮਰਸ ਲੁੱਕ

surveen chawla
18 August, 2018 09:45:24 AM

ਜਲੰਧਰ(ਬਿਊਰੋ)— ਪਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੁਰਵੀਨ ਚਾਵਲਾ ਨੂੰ 'ਪਾਰਚਡ' ਤੇ 'ਹੇਟ ਸਟੋਰੀ 2' ਵਰਗੀਆਂ ਫਿਲਮਾਂ 'ਚ ਬੋਲਡ ਕਿਰਦਾਰਾਂ ਲਈ ਜਾਣਿਆ ਜਾਂਦਾ ਹੈ। ਸਾਲ 2014 'ਚ ਦਿਲਜੀਤ ਦੋਸਾਂਝ ਤੇ ਸੁਰਵੀਨ ਚਾਵਲਾ ਦੀ ਜੋੜੀ ਨੂੰ 'ਡਿਸਕੋ ਸਿੰਘ' 'ਚ ਕਾਫੀ ਪਸੰਦ ਕੀਤਾ ਗਿਆ ਸੀ।

Punjabi Bollywood Tadka

ਇਸ ਤੋਂ ਪਹਿਲਾਂ ਸੁਰਵੀਨ ਚਾਵਲਾ ਨੇ ਜੈਜ਼ੀ ਬੀ ਨਾਲ 'ਮਿੱਤਰਾਂ ਦੇ ਬੂਟ' ਨਾਂ ਦੇ ਇਕ ਮਿਊਜ਼ਿਕ ਵੀਡੀਓ 'ਚ ਵੀ ਨਜ਼ਰ ਆ ਚੁੱਕੀ ਹੈ, ਜਿਸ 'ਚ ਉਸ ਦੇ ਲੁੱਕ ਦੀ ਕਾਫੀ ਪ੍ਰਸ਼ੰਸਾਂ ਕੀਤੀ ਗਈ ਸੀ।

Punjabi Bollywood Tadka

ਹਾਲ ਹੀ 'ਚ ਸੁਰਵੀਨ ਚਾਵਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਗਲੈਮਰਸ ਨਜ਼ਰ ਆ ਰਹੀ ਹੈ। ਉਸ ਦੇ ਇਸ ਲੁੱਕ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਸੁਰਵੀਨ ਪੇਸ਼ੇ ਤੋਂ ਇਕ ਅਭਿਨੇਤਰੀ ਅਤੇ ਮਾਡਲ ਹੈ। ਸੁਰਵੀਨ ਨੇ ਇਕ ਇੰਟਰਵਿਯੂ 'ਚ ਕਿਹਾ ਸੀ ਕਿ ਉਹ ਹਾਲ ਹੀ 'ਚ ਆਈ ਨੈਟਫਲਿਕਸ ਦੀ ਬੈੱਬ ਸੀਰੀਜ਼ 'ਸੇਕ੍ਰੇਡ ਗੇਮਸ' 'ਚ ਵੀ ਦਿਖ ਚੁੱਕੀ ਹੈ।

Punjabi Bollywood Tadka

ਸਾਲ 2008 'ਚ ਟੀ.ਵੀ. ਦੇ ਰਿਐਲਿਟੀ ਸ਼ੋਅ 'ਏਕ ਖਿਲਾੜੀ ਏਕ ਹਸੀਨਾ' 'ਚ ਵੀ ਨਜ਼ਰ ਆ ਚੁੱਕੀ ਹੈ। 


Tags: Surveen ChawlaInstagramTaur Mittran DiSingh vs KaurDisco SinghHate Story 2

Edited By

Sunita

Sunita is News Editor at Jagbani.