FacebookTwitterg+Mail

ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਆਤਮ ਹੱਤਿਆ

sushant singh rajput
14 June, 2020 06:51:20 PM

ਜਲੰਧਰ (ਬਿਊਰੋ) — ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ  ਰਾਜਪੂਤ ਨੇ ਆਤਮ ਹੱਤਿਆ ਕਰ ਲਈ ਹੈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ। ਹਾਲੇ ਤੱਕ ਉਨ੍ਹਾਂ ਦੇ ਇਸ ਫੈਸਲੇ ਬਾਰੇ ਕੁਝ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।


Tags: Sushant Singh Rajput

About The Author

sunita

sunita is content editor at Punjab Kesari