ਜਲੰਧਰ (ਬਿਊਰੋ) — ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਤਮ ਹੱਤਿਆ ਕਰ ਲਈ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ। ਹਾਲਾਂਕਿ ਹੁਣ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ। ਫ਼ਿਲਮੀ ਸਿਤਾਰਿਆਂ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਟਵੀਟ ਕੀਤੇ ਹਨ ਤੇ ਉਨ੍ਹਾਂ ਦੀ ਮੌਤ 'ਤੇ ਡੂੰਘਾ ਦੁਖ ਪ੍ਰਗਟ ਕੀਤਾ ਹੈ।

ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਨੇ ਸੁਸ਼ਾਂਤ ਸਿੰਘ ਨੂੰ ਯਾਦ ਕਰਦੇ ਹੋਏ ਲਿਖਿਆ, ''ਇਸ ਖਬਰ ਨਾਲ ਮੈਂ ਹੈਰਾਨ ਰਹਿ ਗਿਆ ਹਾਂ।'' ਇਸ ਦੇ ਨਾਲ ਹੀ ਅਕਸ਼ੈ ਨੇ ਫ਼ਿਲਮ 'ਛਿਛੋਰੇ' ਦਾ ਵੀ ਜ਼ਿਕਰ ਕੀਤਾ ਹੈ।
ਇਸ ਤੋਂ ਇਲਾਵਾ ਰਿੱਚਾ ਚੱਢਾ ਤੇ ਰਿਤੇਸ਼ ਦੇਸ਼ਮੁਖ ਸਮੇਤ ਕਈ ਹਸਤੀਆਂ ਨੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਦਿੱਤੀ।
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।