ਮੁੰਬਈ— ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੇਦਾਰਨਾਥ' ਦੀ ਤਿਆਰੀਆਂ 'ਚ ਰੁੱਝੀ ਹੋਈ ਹੈ। ਬੀਤੇ ਦਿਨ ਫਿਲਮ ਦੀ ਪੂਰੀ ਟੀਮ ਨਾਲ ਸਾਰਾ ਅਲੀ ਖਾਨ ਅਤੇ ਸੁਸ਼ਾਂਤ ਸਿੰਘ ਰਾਜਪੂਤ ਡਿਨਰ ਕਰਨ ਪਹੁੰਚੇ। ਇਸ ਡਿਨਰ ਤੋਂ ਪਹਿਲਾਂ ਸਾਰਾ ਕੈਮਰੇ ਸਾਹਮਣੇ ਪੋਜ਼ ਦਿੰਦੀ ਦਿਖਾਈ ਦੇ ਰਹੀ ਸੀ।
ਉਝੰ ਤਾਂ ਸਾਰਾ ਇਨ੍ਹੀਂ ਦਿਨੀਂ ਟ੍ਰੇਡਿਸ਼ਨਲ ਲੁੱਕ 'ਚ ਦਿਖਾਈ ਦੇ ਰਹੀ ਹੈ ਪਰ ਆਪਣੀ ਡੈਬਿਊ ਫਿਲਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਡਿਨਰ ਪਾਰਟੀ ਦੌਰਾਨ ਸਾਰਾ ਆਪਣੇ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਸੀ।
ਸਾਰਾ ਇਸ ਨਿਊਡ ਕਲਰ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਸੀ। ਸਾਰਾ ਇਸ ਮੌਕੇ ਆਪਣੀ ਟੀਮ ਨਾਲ ਕਾਫੀ ਖੁਸ਼ ਦਿਖਾਈ ਦੇ ਰਹੀ ਸੀ।
ਤੁਹਾਨੂੰ ਇਹ ਦੱਸ ਦੇਈਏ ਕਿ ਜਲਦ ਹੀ ਇਸ ਫਿਲਮ ਦੀ ਸ਼ੂਟਿੰਗ ਉਤਰਾਖੰਡ 'ਚ ਸ਼ੁਰੂ ਹੋਣ ਵਾਲੀ ਹੈ। ਹਾਲ ਹੀ 'ਚ ਇਸ ਫਿਲਮ ਮੋਸ਼ਨ ਪੋਸਟਰ ਰਿਲੀਜ਼ ਹੋ ਚੁੱਕਿਆ ਹੈ।
ਇਸ ਫਿਲਮ 'ਚ ਸਾਰਾ ਦੇ ਨਾਲ ਸੁਸ਼ਾਂਤ ਸਿੰਘ ਰਾਜਪੂਤ ਅਹਿਮ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦਾ ਨਿਰਦੇਸ਼ਨ ਮਸ਼ਹੂਰ ਨਿਰਦੇਸ਼ਕ ਅਭਿਸ਼ੇਕ ਕਪੂਰ ਕਰ ਰਹੇ ਹਨ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।