FacebookTwitterg+Mail

ਸੁਸ਼ਾਂਤ ਸਿੰਘ ਰਾਜਪੂਤ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਇਆ ਮੌਤ ਦਾ ਖੁਲਾਸਾ

sushant singh rajput postmortem report suicide kmbsnt
15 June, 2020 09:14:17 AM

ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ (ਆਤਮ ਹੱਤਿਆ) ਦੀ ਖਬਰ ਨਾਲ ਪੂਰਾ ਦੇਸ਼ ਹੈਰਾਨ ਹੈ। ਉਨ੍ਹਾਂ  ਦੇ ਕਰੀਬੀ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ ਦਾ ਹੁਣ ਤੱਕ ਯਕੀਨ ਨਹੀਂ ਕਰ ਪਾ ਰਹੇ ਕਿ ਸੁਸ਼ਾਂਤ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੇ ਪਿਤਾ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਨਾਲ ਸਦਮੇ 'ਚ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ 'ਚ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਪੋਸਟਮਾਰਟਮ ਰਿਪੋਰਟ ਵੀ ਸਾਹਮਣੇ ਆ ਚੁੱਕੀ ਹੈ। ਸੁਸ਼ਾਂਤ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਖੁਦਕੁਸ਼ੀ ਦੀ ਪੁਸ਼ਟੀ ਹੋਈ ਹੈ। ਰਿਪੋਰਟ 'ਚ ਸਾਫ਼ ਹੋ ਚੁੱਕਾ ਹੈ ਕਿ ਸੁਸ਼ਾਂਤ ਨੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ ਸੁਸ਼ਾਂਤ ਦੇ ਮਾਮੇ ਨੇ ਮੌਤ 'ਚ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੂੰ ਸੁਸ਼ਾਂਤ ਦੀ ਹੱਤਿਆ ਦਾ ਸ਼ੱਕ ਹੈ ਪਰ ਹੁਣ ਪੋਸਟਮਾਰਟਮ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਖੁਦਕੁਸ਼ੀ ਦੀ ਪੁਸ਼ਟੀ ਹੋਈ ਹੈ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਜ਼ਿੰਦਾਦਿਲ ਇਨਸਾਨ ਮੰਨੇ ਜਾਂਦੇ ਸਨ। ਉਨ੍ਹਾਂ ਦੀ ਫਰਾਖ ਦਿਲੀ ਤੋਂ ਹਰ ਕੋਈ ਬਾਖੂਬੀ ਵਾਕਿਫ ਸੀ। ਸੁਸ਼ਾਂਤ ਦਾ ਜਨਮ 21 ਜਨਵਰੀ, 1986 ਨੂੰ ਬਿਹਾਰ ਦੇ ਛੋਟੇ ਜਿਹੇ ਪਿੰਡ ਮਲਡੀਹਾ 'ਚ ਹੋਇਆ ਸੀ। ਇਸ ਛੋਟੇ ਜਿਹੇ ਪਿੰਡ ਤੋਂ ਨਿੱਕਲ ਕੇ ਬਾਲੀਵੁੱਡ ਦਾ ਸਫ਼ਰ ਕਰਨਾ ਸੁਸ਼ਾਂਤ ਲਈ ਵੱਡੀ ਕਾਮਯਾਬੀ ਸੀ।


Tags: Sushant Singh RajputDeathPostmortem ReportSuicide

About The Author

sunita

sunita is content editor at Punjab Kesari