FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੁਸ਼ਾਂਤ ਸਿੰਘ ਰਾਜਪੂਤ ਦਾ ਇਹ ਵੀਡੀਓ

sushant singh rajput s old video from chhichhore movie set goes viral
20 June, 2020 10:37:05 AM

ਮੁੰਬਈ (ਬਿਊਰੋ) — ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਜੋ 14 ਜੂਨ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਪਰਿਵਾਰ ਅਤੇ ਚਾਹੁਣ ਵਾਲੇ ਪ੍ਰਸ਼ੰਸਕ ਇਸ ਸਦਮੇ ਤੋਂ ਉਭਰ ਨਹੀਂ ਪਾ ਰਹੇ ਹਨ। ਉਨ੍ਹਾਂ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਸਾਂਝੀ ਕੀਤੀ ਜਾ ਰਹੀ ਹੈ। ਇਹ ਵੀਡੀਓ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ 'ਛਿਛੋਰੇ' ਦੇ ਸੈੱਟ ਦੀ ਹੈ। ਇਹ ਵੀਡੀਓ ਫ਼ਿਲਮ 'ਛਿਛੋਰੇ' ਦੇ ਡਾਇਰੈਕਟਰ ਨਿਤੀਸ਼ ਤਿਵਾੜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬਹੁਤ ਸਮੇਂ ਪਹਿਲਾਂ ਸਾਂਝਾ ਕੀਤਾ ਸੀ ਪਰ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ 'ਚ ਖ਼ੂਬ ਵਾਇਰਲ ਹੋ ਰਿਹਾ ਹੈ।

ਦੱਸ ਦਈਏ ਕਿ ਇਸ ਵੀਡੀਓ 'ਚ ਸੁਸ਼ਾਂਤ ਸਿੰਘ ਰਾਜਪੂਤ 'ਛਿਛੋਰੇ' ਫ਼ਿਲਮ ਦੇ ਸੀਨ ਲਈ ਤਿਆਰ ਹੋ ਰਹੇ ਹਨ। ਮੈਕਅੱਪ ਮੈਨ ਉਨ੍ਹਾਂ ਨੂੰ ਤਿਆਰ ਕਰ ਰਹੇ ਹਨ। ਉਧਰ ਸੁਸ਼ਾਂਤ ਸਿੰਘ ਰਾਜਪੂਤ ਹਿੰਦੀ ਗੀਤ 'ਪਲ ਭਰ ਕੇ ਲਈ ਕੋਈ ਹਮੇਂ ਪਿਆਰ ਕਰ ਲੈ' 'ਤੇ ਦੇਵਾ ਆਨੰਦ ਦੀ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਵਲੋਂ ਇਸ ਵੀਡੀਓ ਨੂੰ ਖ਼ੂਬ ਪਸੰਦ ਅਤੇ ਸਾਂਝਾ ਕੀਤਾ ਜਾ ਰਿਹਾ ਹੈ।


Tags: Sushant Singh RajputOld VideoChhichhoreMovie SetViral

About The Author

sunita

sunita is content editor at Punjab Kesari