FacebookTwitterg+Mail

ਬ੍ਰੇਅਕੱਪ ਦੀਆਂ ਖਬਰਾਂ ਤੋਂ ਬਾਅਦ ਸੁਸ਼ਮਿਤਾ ਨੇ ਇੰਝ ਕੀਤਾ ਪਿਆਰ ਦਾ ਇਜ਼ਹਾਰ

sushmita sen puts end to breakup rumours  writes  i love you  rohman shawl
02 July, 2019 09:48:46 AM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਬੀਤੇ ਕੁਝ ਮਹੀਨਿਆਂ ਤੋਂ ਆਪਣੇ ਬੁਆਏਫਰੈਂਡ ਰੋਹਮਨ ਸ਼ਾਲ ਨੂੰ ਡੇਟ ਕਰ ਰਹੀ ਹੈ। ਹਾਲ ਹੀ 'ਚ ਖਬਰਾਂ ਸਾਹਮਣੇ ਆਈਆਂ ਸਨ ਕਿ ਇਹ ਦੋਵੇਂ ਰੋਮਾਂਟਿਕ ਕਪਲ ਜਲ‍ਦ ਹੀ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। ਉੱਥੇ ਹੀ ਕੁਝ ਦਿਨ ਪਹਿਲਾਂ ਸਾਹਮਣੇ ਆਇਆ ਹੈ ਕਿ ਰੋਹਮਨ ਸ਼ਾਲ ਅਤੇ ਸੁਸ਼ਮਿਤਾ ਸੇਨ ਦੇ ਰਿਸ਼‍ਤੇ 'ਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਇੰਨਾ ਹੀ ਨਹੀਂ ਰੋਹਮਨ ਸ਼ਾਲ ਨੇ ਵੀ ਆਪਣੀ ਇੰਸਟਾ ਸਟੋਰੀ ਉੱਤੇ ਬ੍ਰੇਕਅੱਪ ਪੋਸਟ ਵੀ ਲਿਖੀ ਸੀ।


ਜਿਸ ਨੂੰ ਲੈ ਕੇ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਹੁਣ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਹੈ ਪਰ ਸੁਸ਼ਮਿਤਾ ਸੇਨ ਦੀ ਹਾਲ ਹੀ 'ਚ ਪੋਸਟ ਨੇ ਇਨ੍ਹਾਂ ਸਭ ਖਬਰਾਂ ਨੂੰ ਖਾਰਿਜ ਕਰ ਦਿੱਤਾ ਹੈ। ਹਾਲ ਹੀ 'ਚ ਸੁਸ਼ਮਿਤਾ ਸੇਨ ਨੇ ਆਪਣੇ ਬੁਆਏਫਰੈਂਡ ਰੋਹਮਨ ਰੋਮਾਂਟਿਕ ਪੋਸ‍ਟ ਸ਼ੇਅਰ ਕੀਤੀ ਹੈ। ਇਸ ਤਸ‍ਵੀਰ 'ਚ ਤੁਸੀਂ ਦੇਖ ਸਕਦੇ ਹੋ ਕਿ ਸੁਸ਼ਮਿਤਾ ਜਿਮ 'ਚ ਆਪਣੇ ਬੁਆਏਫਰੈਂਡ ਨਾਲ ਪੋਜ ਦਿੰਦੀ ਹੋਈ ਦਿਖਾਈ ਦੇ ਰਹੀ ਹੈ। 
Punjabi Bollywood Tadka
ਇੰਨਾ ਹੀ ਨਹੀਂ, ਸੁਸ਼ਮਿਤਾ ਨੇ ਰੋਹਮਨ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਰੋਹਮਨ ਲਈ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ। ਸੁਸ਼ਮਿਤਾ ਨੇ ਆਪਣੀ ਤਸਵੀਰ ਨੂੰ ਕੈਪਸ਼ਨ ਦਿੱਤਾ, 'ਉਹ ਦੁਬਲਾ ਹੈ ਉਸ ਦਾ ਮਤਲਬ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕਰਦੀ ਹਾਂ ਰੋਹਮਨ ਸ਼ਾਲ।'
Punjabi Bollywood Tadka
ਸੁਸ਼ਮਿਤਾ ਸੇਨ ਦੀ ਇਸ ਪੋਸ‍ਟ ਨੇ ਬੁਆਏਫਰੈਂਡ ਰੋਹਮਨ ਸ਼ਾਲ ਨਾਲ ਬ੍ਰੇਕਅੱਪ ਦੀਆਂ ਖਬਰਾਂ ਨੂੰ ਗਲਤ ਸਾਬਿਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੁਸ਼ਮਿਤਾ ਅਤੇ ਰੋਹਮਨ ਨੂੰ ਰਾਜੀਵ ਸੇਨ ਅਤੇ ਚਾਰੂ ਅਸੋਪਾ ਦੇ ਵਿਆਹ 'ਚ ਇਕੱਠੇ ਦੇਖਿਆ ਗਿਆ ਸੀ।


Tags: Sushmita SenRohman ShawlMain Hoon NaInstagramBollywood celebrity News in Punjabi ਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari