ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਬੀਤੇ ਕੁਝ ਮਹੀਨਿਆਂ ਤੋਂ ਆਪਣੇ ਬੁਆਏਫਰੈਂਡ ਰੋਹਮਨ ਸ਼ਾਲ ਨੂੰ ਡੇਟ ਕਰ ਰਹੀ ਹੈ। ਹਾਲ ਹੀ 'ਚ ਖਬਰਾਂ ਸਾਹਮਣੇ ਆਈਆਂ ਸਨ ਕਿ ਇਹ ਦੋਵੇਂ ਰੋਮਾਂਟਿਕ ਕਪਲ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। ਉੱਥੇ ਹੀ ਕੁਝ ਦਿਨ ਪਹਿਲਾਂ ਸਾਹਮਣੇ ਆਇਆ ਹੈ ਕਿ ਰੋਹਮਨ ਸ਼ਾਲ ਅਤੇ ਸੁਸ਼ਮਿਤਾ ਸੇਨ ਦੇ ਰਿਸ਼ਤੇ 'ਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਇੰਨਾ ਹੀ ਨਹੀਂ ਰੋਹਮਨ ਸ਼ਾਲ ਨੇ ਵੀ ਆਪਣੀ ਇੰਸਟਾ ਸਟੋਰੀ ਉੱਤੇ ਬ੍ਰੇਕਅੱਪ ਪੋਸਟ ਵੀ ਲਿਖੀ ਸੀ।
ਜਿਸ ਨੂੰ ਲੈ ਕੇ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਹੁਣ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਹੈ ਪਰ ਸੁਸ਼ਮਿਤਾ ਸੇਨ ਦੀ ਹਾਲ ਹੀ 'ਚ ਪੋਸਟ ਨੇ ਇਨ੍ਹਾਂ ਸਭ ਖਬਰਾਂ ਨੂੰ ਖਾਰਿਜ ਕਰ ਦਿੱਤਾ ਹੈ। ਹਾਲ ਹੀ 'ਚ ਸੁਸ਼ਮਿਤਾ ਸੇਨ ਨੇ ਆਪਣੇ ਬੁਆਏਫਰੈਂਡ ਰੋਹਮਨ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਤੁਸੀਂ ਦੇਖ ਸਕਦੇ ਹੋ ਕਿ ਸੁਸ਼ਮਿਤਾ ਜਿਮ 'ਚ ਆਪਣੇ ਬੁਆਏਫਰੈਂਡ ਨਾਲ ਪੋਜ ਦਿੰਦੀ ਹੋਈ ਦਿਖਾਈ ਦੇ ਰਹੀ ਹੈ।
ਇੰਨਾ ਹੀ ਨਹੀਂ, ਸੁਸ਼ਮਿਤਾ ਨੇ ਰੋਹਮਨ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਰੋਹਮਨ ਲਈ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ। ਸੁਸ਼ਮਿਤਾ ਨੇ ਆਪਣੀ ਤਸਵੀਰ ਨੂੰ ਕੈਪਸ਼ਨ ਦਿੱਤਾ, 'ਉਹ ਦੁਬਲਾ ਹੈ ਉਸ ਦਾ ਮਤਲਬ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕਰਦੀ ਹਾਂ ਰੋਹਮਨ ਸ਼ਾਲ।'
ਸੁਸ਼ਮਿਤਾ ਸੇਨ ਦੀ ਇਸ ਪੋਸਟ ਨੇ ਬੁਆਏਫਰੈਂਡ ਰੋਹਮਨ ਸ਼ਾਲ ਨਾਲ ਬ੍ਰੇਕਅੱਪ ਦੀਆਂ ਖਬਰਾਂ ਨੂੰ ਗਲਤ ਸਾਬਿਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੁਸ਼ਮਿਤਾ ਅਤੇ ਰੋਹਮਨ ਨੂੰ ਰਾਜੀਵ ਸੇਨ ਅਤੇ ਚਾਰੂ ਅਸੋਪਾ ਦੇ ਵਿਆਹ 'ਚ ਇਕੱਠੇ ਦੇਖਿਆ ਗਿਆ ਸੀ।