FacebookTwitterg+Mail

ਨੀਰੂ ਬਾਜਵਾ ਤੇ ਤਰਸੇਮ ਜੱਸੜ ਨੇ ਅਨੋਖੇ ਢੰਗ 'ਚ ਸੁਣਾਇਆ 'ਉੜਾ ਆੜਾ', ਵੀਡੀਓ ਵਾਇਰਲ

tarsem jassar and neeru bajwa
29 January, 2019 01:23:59 PM

ਮੁੰਬਈ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੀ ਕੁਈਨ ਨੀਰੂ ਬਾਜਵਾ ਤੇ ਗਾਇਕ ਤਰਸੇਮ ਜੱਸੜ ਦੀ ਫਿਲਮ 'ਉੜਾ ਆੜਾ' 1 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਇਨ੍ਹੀਂ ਦਿਨੀਂ ਤਰਸੇਮ ਜੱਸੜ ਤੇ ਨੀਰੂ ਬਾਜਵਾ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਫਿਲਮ ਦੀ ਪ੍ਰਮੋਸ਼ਨ ਨੂੰ ਲੈ ਕੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨਾਲ ਤਰਸੇਮ ਜੱਸੜ ਵੀ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਗੁਰਮੁਖੀ ਲਿੱਪੀ ਦੇ ਸਾਰੇ ਅੱਖਰ ਵਾਰੀ-ਵਾਰੀ ਸੁਣਾਉਂਦੇ ਨਜ਼ਰ ਆ ਰਹੇ ਹਨ ਪਰ ਇਨ੍ਹਾਂ ਅੱਖਰਾਂ ਦੇ ਨਾਲ ਹੀ ਉਹ ਆਪਣੀਆਂ ਗੱਲਾਂ ਨੂੰ ਵੀ ਪੂਰਾ ਕਰ ਰਹੇ ਹਨ। ਕਿਸੇ ਨੂੰ ਆਪਣੀ ਗੱਲ ਕਹਿਣ ਦਾ ਇਹ ਤਰੀਕਾ ਸਭ ਤੋਂ ਨਰਾਲਾ ਹੈ। ਦੋਵਾਂ ਦੀ ਇਸ ਕੈਮਿਸਟਰੀ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। 


ਦੱਸਣਯੋਗ ਹੈ ਕਿ ਫਿਲਮ ਦੀ ਗੱਲ ਕੀਤੀ ਜਾਵੇ ਇਸ ਫਿਲਮ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਮੁੱਖ ਭੂਮਿਕਾ 'ਚ ਹਨ। ਇਸ ਫਿਲਮ 'ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਲੋਕ ਅੰਗਰੇਜ਼ੀ ਭਾਸ਼ਾ ਦੇ ਪ੍ਰਭਾਵ 'ਚ ਆ ਕੇ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਭੁੱਲਦੇ ਜਾ ਰਹੇ ਹਨ। ਇਸ ਫਿਲਮ ਨੂੰ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਹ ਫਿਲਮ 1 ਫਰਵਰੀ ਨੂੰ ਰਿਲੀਜ਼ ਹੋਵੇਗੀ।


Tags: Uda Aida Tarsem Jassar Neeru Bajwa Instagram Video Rrupaali Gupta Deepak Gupta Ksshitij Chaudhary Naresh Kathooria

Edited By

Sunita

Sunita is News Editor at Jagbani.