ਜਲੰਧਰ (ਬਿਊਰੋ) : ਪੰਜਾਬੀ ਗਾਇਕ ਨਛੱਤਰ ਗਿੱਲ ਆਪਣੇ ਨਵੇਂ ਗੀਤ 'ਤੇਰਾ ਇਹ ਪਿਆਰ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। 'ਤੇਰਾ ਇਹ ਪਿਆਰ' ਗੀਤ ਸੈਡ ਜ਼ੌਨਰ ਦਾ ਹੈ, ਜਿਸ ਨੂੰ ਨਛੱਤਰ ਗਿੱਲ ਨੇ ਆਪਣੀ ਦਰਦ ਭਰੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਅਮਨ ਬੜਵਾ ਦੀ ਕਲਮ 'ਚੋਂ ਨਿਕਲੇ ਹਨ ਤੇ ਮਿਊਜ਼ਿਕ ਟਰੈਂਡਿੰਗ ਬੁਆਏਜ਼ ਵੱਲੋਂ ਦਿੱਤਾ ਗਿਆ ਹੈ।
ਇਸ ਗੀਤ ਦੀ ਸ਼ਾਨਦਾਰ ਵੀਡੀਓ JCee Dhanoa ਵੱਲੋਂ ਡਾਇਰੈਕਟ ਕੀਤੀ ਗਈ ਹੈ। Arsara Music ਦੇ ਬੈਨਰ ਹੇਠ 'ਤੇਰਾ ਇਹ ਪਿਆਰ' ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਨਛੱਤਰ ਗਿੱਲ ਦੇ ਇਸ ਗੀਤ ਨੂੰ ਟੀ. ਵੀ. ਅਤੇ ਹੋਰਨਾਂ ਪੰਜਾਬੀ ਚੈਨਲਾਂ 'ਤੇ ਚਲਾਇਆ ਜਾ ਰਿਹਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।