ਮੁੰਬਈ— ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਠਗਸ ਆਫ ਹਿੰਦੋਸਤਾਨ' ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਹਾਲ ਹੀ 'ਚ ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਤੇ ਆਮਿਰ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਆਮਿਰ ਅਤੇ ਅਮਿਤਾਭ ਸਕ੍ਰਿਪਟ ਪੜਦੇ ਨਜ਼ਰ ਆ ਰਹੇ ਹਨ। ਆਮਿਰ ਨਾਲ ਫਿਲਮ ਦੇ ਨਿਰਦੇਸ਼ਕ ਵਿਜੇ ਕ੍ਰਿਸ਼ਨਾ ਅਚਾਰਿਆ ਵੀ ਨਜ਼ਰ ਆ ਰਹੇ ਹਨ। ਇਹ ਤਿੰਨੋ ਮਿਲ ਕੇ ਫਿਲਮ ਨਾਲ ਜੁੜੀਆਂ ਕੁਝ ਗੱਲਾਂ 'ਤੇ ਚਰਚਾ ਕਰਦੇ ਦਿਖਾਈ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਫਿਲਮ 'ਠਗਸ ਆਫ ਹਿੰਦੋਸਤਾਨ' 'ਚ ਫਾਤਿਮਾ ਸਨਾ ਸੇਖ ਅਤੇ ਕੈਟਰੀਨਾ ਕੈਫ ਵਰਗੀਆਂ ਅਭਿਨੇਤਰੀਆਂ ਅਹਿਮ ਕਿਰਦਾਰ ਨਿਭਾਉਂਦੀਆਂ ਨਜ਼ਰ ਆਉਣਗੀਆਂ। ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਅਮਿਤਾਭ ਅਤੇ ਆਮਿਰ ਦੀ ਜੋੜੀ ਵੱਡੇ ਪਰਦੇ 'ਤੇ ਇਕੱਠੇ ਦਿਖਾਈ ਦੇਣਗੇ। ਇਸ ਤੋਂ ਇਲਾਵਾ ਇਸ ਫਿਲਮ ਦੀ ਸ਼ੂਟਿੰਗ ਜਲਦ ਹੀ 1 ਜੁਨ ਤੋਂ ਸ਼ੁਰੂ ਕੀਤੀ ਜਾ ਰਹੀ ਹੈ।