FacebookTwitterg+Mail

Box Office : ਜਲਦ ਹੀ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਵੇਗੀ 'ਠਗਸ ਆਫ ਹਿੰਦੋਸਤਾਨ'

thugs of hindostan
17 November, 2018 07:03:25 PM

ਮੁੰਬਈ (ਬਿਊਰੋ)— ਆਮਿਰ ਖਾਨ ਅਤੇ ਅਮਿਤਾਭ ਬੱਚਨ ਸਟਾਰਰ ਫਿਲਮ 'ਠਗਸ ਆਫ ਹਿੰਦੋਸਤਾਨ' ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 11 ਦਿਨ ਬੀਤ ਚੁੱਕੇ ਹਨ। ਫਿਲਮ ਨੇ ਪਹਿਲੇ ਦਿਨ ਜ਼ਬਰਦਸਤ ਓਪਨਿੰਗ ਨਾਲ ਕਈ ਰਿਕਾਰਡ ਬਣਾਏ ਸਨ। ਇਹ ਫਿਲਮ ਜਲਦ ਹੀ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਵਾਲੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਅਜੇ ਤੱਕ ਇਕ ਪਾਸੇ ਜਿੱਥੇ ਭਾਰਤ 'ਚ 140.40 ਕਰੋੜ ਦਾ ਕਾਰੋਬਾਰ ਕੀਤਾ। ਉੱਥੇ ਹੀ ਵਿਦੇਸ਼ਾਂ 'ਚ ਹੁਣ ਤੱਕ 56.11 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ ਵਰਲਡਵਾਈਡ 196.51 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਜ਼ਿਕਰਯੋਗ ਹੈ ਕਿ ਵਿਜੈ ਕ੍ਰਿਸ਼ਣਾ ਅਚਾਰਿਆ ਨਿਰਦੇਸ਼ਤ ਇਸ ਫਿਲਮ 'ਚ ਅਮਿਤਾਭ ਬੱਚਨ, ਆਮਿਰ ਖਾਨ, ਕੈਟਰੀਨਾ ਕੈਫ ਅਤੇ ਫਾਤਿਮਾ ਸਨਾ ਸ਼ੇਖ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਉੱਥੇ ਹੀ ਯਸ਼ ਰਾਜ ਫਿਲਮਸ ਦੇ ਬੈਨਰ ਹੇਠ ਫਿਲਮ ਦਾ ਨਿਰਮਾਣ ਕੀਤਾ ਗਿਆ। ਇਸ ਫਿਲਮ ਨੂੰ ਰਿਲੀਜ਼ਿੰਗ ਲਈ ਦੇਸ਼ 'ਚ 5,000 ਅਤੇ ਓਵਰਸੀਜ਼ 'ਚ 2,000 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Aamir Khan Amitabh Bachchan Vijay Krishna Acharya Thugs of Hindostan Box Office Bollywood Actor

About The Author

Kapil Kumar

Kapil Kumar is content editor at Punjab Kesari