FacebookTwitterg+Mail

Box Office : 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ 'ਠਗਸ ਆਫ ਹਿੰਦੋਸਤਾਨ'

thugs of hindostan
24 November, 2018 07:03:05 PM

ਮੁੰਬਈ (ਬਿਊਰੋ)— ਆਮਿਰ ਖਾਨ ਤੇ ਅਮਿਤਾਭ ਬੱਚਨ ਸਟਾਰਰ ਫਿਲਮ 'ਠਗਸ ਆਫ ਹਿੰਦੋਸਤਾਨ' ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 2 ਹਫਤਿਆਂ ਤੋਂ ਜ਼ਿਆਦਾ ਦਾ ਸਮਾਂ ਬੀਤ ਚੁੱਕਾ ਹੈ। ਫਿਲਮ ਨੇ ਜ਼ਬਰਦਸਤ ਓਪਨਿੰਗ ਨਾਲ ਕਈ ਰਿਕਾਰਡ ਬਣਾਏ ਸਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਹਫਤੇ 134.95 ਕਰੋੜ, ਦੂਜੇ ਹਫਤੇ 8.79 ਕਰੋੜ ਦੀ ਕਮਾਈ ਕੀਤੀ ਹੈ। ਉੱਥੇ ਹੀ ਫਿਲਮ ਨੇ ਵਿਦੇਸ਼ਾਂ 'ਚ ਹੁਣ ਤੱਕ 63.97 ਕਰੋੜ ਦੀ ਕਮਾਏ ਸਨ। ਫਿਲਮ ਨੇ ਕੁੱਲ ਮਿਲਾ ਕੇ ਵਰਲਡਵਾਈਡ ਹੁਣ ਤੱਕ 207.71 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਜ਼ਿਕਰਯੋਗ ਹੈ ਕਿ ਵਿਜੈ ਕ੍ਰਿਸ਼ਣਾ ਅਚਾਰਿਆ ਨਿਰਦੇਸ਼ਤ ਇਸ ਫਿਲਮ 'ਚ ਅਮਿਤਾਭ ਬੱਚਨ, ਆਮਿਰ ਖਾਨ, ਕੈਟਰੀਨਾ ਕੈਫ ਤੇ ਫਾਤਿਮਾ ਸਨਾ ਸ਼ੇਖ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਉੱਥੇ ਹੀ ਯਸ਼ ਰਾਜ ਫਿਲਮਸ ਦੇ ਬੈਨਰ ਹੇਠ ਫਿਲਮ ਦਾ ਨਿਰਮਾਣ ਕੀਤਾ ਗਿਆ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Aamir Khan Amitabh Bachchan Thugs of Hindostan Vijay Krishna Acharya Box Office Bollywood Actor

Edited By

Kapil Kumar

Kapil Kumar is News Editor at Jagbani.