ਜਲੰਧਰ(ਬਿਊਰੋ)— ਜਲੰਧਰ (ਬਿਊਰੋ)— ਪੰਜਾਬੀ ਗੀਤਾਂ ਤੇ ਜ਼ਬਰਦਸਤ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਉਣ ਵਾਲੇ ਤਰਸੇਮ ਜੱਸੜ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਓ ਅ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਫਿਲਮ ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ। ਟਰੇਲਰ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦੇ ਟਰੇਲਰ 'ਚ ਅੱਜਕਲ ਦੇ ਹਾਲਾਤ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪਿੰਡਾਂ 'ਚ ਬੱਚਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ 'ਚ ਪੜ੍ਹਾਉਣ ਦੀ ਹੋੜ ਲੱਗੀ ਹੋਈ ਹੈ।
ਫਿਲਮ 'ਓ ਅ' ਦਾ ਵੀਡੀਓ ਟ੍ਰੇਲਰ-
ਇਸ 'ਚ ਦੱਸਿਆ ਗਿਆ ਹੈ ਕਿ ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ 'ਚ ਪੜ੍ਹਨ ਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਟਰੇਲਰ 'ਚ ਦੱਸਿਆ ਗਿਆ ਹੈ ਕਿ ਜਦੋਂ ਇਕ ਪੇਂਡੂ ਪਰਿਵਾਰ ਦਾ ਜਦੋਂ ਅੰਗਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਫਿਲਮ 'ਚ ਕਾਮੇਡੀ ਕਲਾਕਾਰਾਂ ਦੇ ਸਰਤਾਜ ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ ਤੇ ਗੁਰਪ੍ਰੀਤ ਘੁੱਗੀ ਵੀ ਨਜ਼ਰ ਆਉਣਗੇ। ਇਹ ਫਿਲਮ ਰੁਪਾਲੀ ਗੁਪਤਾ, ਦੀਪਕ ਗੁਪਤਾ ਤੇ ਨਰੇਸ਼ ਕਥੂਰੀਆ ਵਲੋਂ ਬਣਾਈ ਗਈ ਹੈ ਤੇ ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।
ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫਿਲਮ 'ਓ ਅ' 1 ਫਰਵਰੀ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਫਿਲਮ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਹੈ।