FacebookTwitterg+Mail

ਵਰਲਡ ਵਾਈਡ ਰਿਲੀਜ਼ ਹੋਈ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ 'ਉੜਾ ਆੜਾ'

uda aida
01 February, 2019 10:12:41 AM

 ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ 'ਚ ਵੱਖਰੀ ਪਛਾਣ ਬਣਾਉਣ ਵਾਲੇ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਪੰਜਾਬੀ ਫਿਲਮ 'ਉੜਾ ਆੜਾ' ਅੱਜ ਦੁਨੀਆਭਰ 'ਚ ਰਿਲੀਜ਼ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਫਿਲਮ ਅੱਜ ਦੀ ਪੀੜ੍ਹੀ 'ਤੇ ਆਧਾਰਿਤ ਹੈ ਅਤੇ ਇਹ ਫਿਲਮ ਮਾਪਿਆਂ ਦੇ ਨਾਲ-ਨਾਲ ਬਾਕੀ ਲੋਕਾਂ ਨੂੰ ਖਾਸ ਮੈਸੇਜ ਦੇਵੇਗੀ। ਫਿਲਮ ਦੇ ਟਰੇਲਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਟਰੇਲਰ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲਦੀ ਹੈ। ਫਿਲਮ ਦੇ ਟਰੇਲਰ 'ਚ ਅੱਜਕਲ ਦੇ ਹਾਲਾਤ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪਿੰਡਾਂ 'ਚ ਬੱਚਿਆਂ ਦੇ ਮਾਪਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ 'ਚ ਪੜ੍ਹਾਉਣ ਦੀ ਹੋੜ ਲੱਗੀ ਹੋਈ ਹੈ। ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ 'ਚ ਪੜ੍ਹਨ ਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਫਿਲਮ ਦੇ ਟਰੇਲਰ 'ਚ ਦੱਸਿਆ ਗਿਆ ਹੈ ਕਿ ਜਦੋਂ ਇਕ ਪੇਂਡੂ ਪਰਿਵਾਰ ਦਾ ਅੰਗਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸਣਯੋਗ ਹੈ ਕਿ ਫਿਲਮ 'ਚ ਕਾਮੇਡੀ ਕਲਾਕਾਰਾਂ ਦੇ ਸਰਤਾਜ ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ ਤੇ ਗੁਰਪ੍ਰੀਤ ਘੁੱਗੀ ਵੀ ਨਜ਼ਰ ਆਉਣਗੇ। ਇਹ ਫਿਲਮ ਰੁਪਾਲੀ ਗੁਪਤਾ, ਦੀਪਕ ਗੁਪਤਾ ਤੇ ਨਰੇਸ਼ ਕਥੂਰੀਆ ਵਲੋਂ ਬਣਾਈ ਗਈ ਹੈ ਤੇ ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫਿਲਮ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਹੈ। ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਫਿਲਮ 'ਉੜਾ ਆੜਾ' ਅੱਜ ਯਾਨੀ 1 ਫਰਵਰੀ 2019 ਨੂੰ ਸਿਨੇਮਾਘਰਾਂ 'ਚ ਦਸਤਕ ਦੇ ਚੁੱਕੀ ਹੈ।


Tags: Uda Aida Tarsem Jassar Neeru Bajwa Ksshitij Chaudhary Rrupaali Gupta Deepak Gupta Naresh Kathooria

Edited By

Sunita

Sunita is News Editor at Jagbani.