FacebookTwitterg+Mail

'ਉੜਾ ਆੜਾ' ਲੋਕਾਂ ਨੇ ਕੀਤੀ ਚੰਗੇ ਨੰਬਰਾਂ ਨਾਲ ਪਾਸ

uda aida
01 February, 2019 05:17:48 PM

ਫਿਲਮ— 'ਉੜਾ ਆੜਾ'

ਨਿਰਦੇਸ਼ਨ— ਸ਼ਿਤਿਜ ਚੌਧਰੀ

ਸਟਾਰ ਕਾਸਟ— ਤਰਸੇਮ ਜੱਸੜ ਤੇ ਨੀਰੂ ਬਾਜਵਾ

ਸਕ੍ਰੀਨ ਪਲੇਅ— ਨਰੇਸ਼ ਕਥੂਰੀਆ

ਪ੍ਰੋਡਿਊਸਰ—  ਰੁਪਾਲੀ ਗੁਪਤਾ, ਦੀਪਕ ਗੁਪਤਾ, ਸ਼ਿਤਿਜ ਚੌਧਰੀ ਅਤੇ ਨਰੇਸ਼ ਕਥੂਰੀਆ

ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਪੰਜਾਬੀ ਫਿਲਮ 'ਉੜਾ ਆੜਾ' ਅੱਜ ਦੁਨੀਆਭਰ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਲੁਧਿਆਣਾ ਤੋਂ ਫਿਲਮ ਦਾ ਜਨਤਕ ਫਿਲਮ ਰਿਵਿਊ ਸਾਹਮਣੇ ਆਇਆ ਹੈ, ਜਿਸ 'ਚ ਲੋਕਾਂ ਨੇ ਫਿਲਮ ਨੂੰ ਲੈ ਕੇ ਆਪਣੀਆਂ-ਆਪਣੀਆਂ ਭਾਵਨਾਵਾਂ ਨੂੰ ਬਿਆਨ ਕੀਤਾ ਹੈ। ਦੱਸ ਦਈਏ ਕਿ ਲੋਕਾਂ ਨੇ ਫਿਲਮ ਨੂੰ 5 'ਚੋਂ 5 ਸਟਾਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਤਰਸੇਮ ਜੱਸੜ ਤੇ ਨੀਰੂ ਬਾਜਵਾ ਨੇ ਇਸ ਫਿਲਮ 'ਚ ਰਿਐਲਿਟੀ ਨੂੰ ਦਿਖਾਇਆ ਹੈ। ਅੰਗਰੇਜੀ ਬੋਲੀ ਦੇ ਚੱਕਰ 'ਚ ਲੋਕ ਆਪਣੇ ਬੱਚਿਆਂ ਨੂੰ ਪੰਜਾਬੀ ਤੋਂ ਪਰੇ ਕਰਦੇ ਨਜ਼ਰ ਆ ਰਹੇ ਹਨ ਅਤੇ ਆਪਣੀ ਮਾਂ ਬੋਲੀ ਨੂੰ ਭੁੱਲਦੇ ਜਾ ਰਹੇ ਹਨ। ਇਹ ਫਿਲਮ ਅੱਜ ਦੀ ਪੀੜ੍ਹੀ 'ਤੇ ਆਧਾਰਿਤ ਹੈ ਅਤੇ ਇਹ ਫਿਲਮ ਮਾਪਿਆਂ ਦੇ ਨਾਲ-ਨਾਲ ਬਾਕੀ ਲੋਕਾਂ ਨੂੰ ਖਾਸ ਮੈਸੇਜ ਦਿੰਦੀ ਹੈ। ਇਸ ਫਿਲਮ 'ਚ ਸੱਭਿਆਚਾਰਕ ਨੂੰ ਦਿਖਾਇਆ ਗਿਆ ਹੈ, ਜੋ ਕਿ ਆਉਣ ਵਾਲੀ ਪੀੜ੍ਹੀ ਲਈ ਸਬਕ ਹੈ। ਫਿਲਮ ਦਾ ਉਦੇਸ਼ ਹੈ ਕਿ ਆਪਣੀ ਮਾਂ ਬੋਲੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਹਾਂ ਇਹ ਜ਼ਰੂਰ ਹੈ ਕਿ ਸਾਨੂੰ ਸਾਰੀਆਂ ਭਾਸ਼ਾਵਾਂ ਜ਼ਰੂਰ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਂ ਬੋਲੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

  'ਉੜਾ ਆੜਾ' ਨੂੰ ਮਿਲ ਰਿਹਾ ਭਰਮਾ ਹੁੰਗਾਰਾ 

ਦੱਸ ਦਈਏ ਕਿ ਫਿਲਮ ਦੇ ਟਰੇਲਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਟਰੇਲਰ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲਦੀ ਹੈ। ਫਿਲਮ ਦੇ ਟਰੇਲਰ 'ਚ ਅੱਜਕਲ ਦੇ ਹਾਲਾਤ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪਿੰਡਾਂ 'ਚ ਬੱਚਿਆਂ ਦੇ ਮਾਪਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ 'ਚ ਪੜ੍ਹਾਉਣ ਦੀ ਹੋੜ ਲੱਗੀ ਹੋਈ ਹੈ। ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ 'ਚ ਪੜ੍ਹਨ ਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਫਿਲਮ ਦੇ ਟਰੇਲਰ 'ਚ ਦੱਸਿਆ ਗਿਆ ਹੈ ਕਿ ਜਦੋਂ ਇਕ ਪੇਂਡੂ ਪਰਿਵਾਰ ਦਾ ਅੰਗਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੱਸਣਯੋਗ ਹੈ ਕਿ ਫਿਲਮ 'ਚ ਕਾਮੇਡੀ ਕਲਾਕਾਰਾਂ ਦੇ ਸਰਤਾਜ ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ ਤੇ ਗੁਰਪ੍ਰੀਤ ਘੁੱਗੀ ਵੀ ਨਜ਼ਰ ਆਉਣਗੇ। ਇਹ ਫਿਲਮ ਰੁਪਾਲੀ ਗੁਪਤਾ, ਦੀਪਕ ਗੁਪਤਾ ਤੇ ਨਰੇਸ਼ ਕਥੂਰੀਆ ਵਲੋਂ ਬਣਾਈ ਗਈ ਹੈ ਤੇ ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫਿਲਮ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਹੈ।


Tags: Uda AidaPunjabi Movie ReviewTarsem JassarNeeru Bajwa Ksshitij Chaudhary Rupaali Guptaਉੜਾ ਆੜਾਫ਼ਿਲਮ ਰੀਵਿਊ

About The Author

sunita

sunita is content editor at Punjab Kesari