FacebookTwitterg+Mail

ਵਿਦੇਸ਼ਾਂ ਦੇ ਇਨ੍ਹਾਂ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਤਰਸੇਮ ਜੱਸੜ ਦੀ 'ਉੜਾ ਆੜਾ'

uda aida cinema list
27 January, 2019 12:54:49 PM

ਜਲੰਧਰ (ਬਿਊਰੋ) — 1 ਫਰਵਰੀ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਵਾਲੀ ਪੰਜਾਬੀ ਫਿਲਮ 'ਉੜਾ ਆੜਾ' ਦੀ ਸਿਨੇਮਾ ਲਿਸਟ ਸਾਹਮਣੇ ਆ ਗਈ ਹੈ। ਇਸ ਸਿਨੇਮਾ ਲਿਸਟ ਨੂੰ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਆਧੁਨਿਕ ਸਮਾਜ 'ਚ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਮਹਿੰਗੇ ਸਕੂਲਾਂ 'ਚ ਪੜ੍ਹਾਉਣ ਦੀ ਦੌੜ 'ਚ ਲੱਗੇ ਹਨ, ਜਿਸ ਕਾਰਨ ਬੱਚੇ ਆਪਣੀਆਂ ਜੜ੍ਹਾਂ ਨੂੰ ਸਮਝਣ ਤੋਂ ਅਸਮਰੱਥ ਹਨ। 'ਉੜਾ ਆੜਾ' ਦੀ ਕਹਾਣੀ ਸਾਡੀ ਜ਼ਿੰਦਗੀ 'ਚ ਹਰ ਭਾਸ਼ਾ ਦੀ ਮਹੱਤਤਾ ਨੂੰ ਵੀ ਉਜਾਗਰ ਕਰਦੀ ਹੈ। ਇਸ ਫਿਲਮ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਨੇ ਮੁੱਖ ਭੂਮਿਕਾ ਨਿਭਾਈ ਹੈ। ਦੱਸ ਦਈਏ ਕਿ ਇਹ ਫਿਲਮ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ 'ਚ ਵੀ ਰਿਲੀਜ਼ ਹੋ ਰਹੀ ਹੈ।
ਆਸਟ੍ਰੇਲੀਆ 

Punjabi Bollywood Tadka

ਨਿਊਜ਼ੀਲੈਂਡ

Punjabi Bollywood Tadka

ਦੱਸਣਯੋਗ ਹੈ ਕਿ ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਰੇਲਰ 'ਚ ਨੀਰੂ ਬਾਜਵਾ ਅਤੇ ਤਰਸੇਮ ਜੱਸੜ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ ਰਹੀ ਹੈ। ਇਹ ਫਿਲਮ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤੀ ਹੈ ਅਤੇ ਨਰੇਸ਼ ਕਥੂਰੀਆ ਨੇ ਇਸ ਦੀ ਕਹਾਣੀ ਲਿਖੀ ਹੈ। ਇਹ ਫਿਲਮ 1 ਫਰਵਰੀ ਨੂੰ ਸਿਨੇਮਾਘਰਾਂ 'ਚ ਦਸਤਕ ਦੇ ਰਹੀ ਹੈ।


Tags: Uda Aida Australia Cinema List Tarsem Jassar Neeru Bajwa Rrupaali Gupta Deepak Gupta Ksshitij Chaudhary Naresh Kathooria

Edited By

Sunita

Sunita is News Editor at Jagbani.