ਜਲੰਧਰ (ਬਿਊਰੋ) — ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ। ਉਪਾਸਨਾ ਸਿੰਘ ਨੇ ਅਣਗਿਣਤ ਪੰਜਾਬੀ ਫਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਵੀ ਉਹ ਆਪਣੀ ਅਦਾਕਾਰੀ ਦਿਖਾ ਚੁੱਕੀ ਹੈ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ 'ਚ ਡਿਗਰੀ ਕੀਤੀ।
ਉਪਾਸਨਾ ਸਿੰਘ ਮਹਿਜ਼ 7 ਸਾਲ ਦੀ ਸੀ ਜਦੋਂ ਉਸ ਨੇ ਦੂਰਦਰਸ਼ਨ 'ਤੇ ਪ੍ਰੋਗਰਾਮ ਦਿੰਦੇ ਸਨ ਪਰ 12-13 ਸਾਲ ਦੀ ਉਮਰ 'ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਸ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ। ਉਪਾਸਨਾ ਸਿੰਘ ਦਾ ਵਿਆਹ ਟੈਲੀਵਿਜ਼ਨ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ।
ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1988 'ਚ ਰਾਜਸਥਾਨੀ ਫਿਲਮ 'ਬਾਈ ਚਲੀ ਸਾਸਰੇ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਕਈ ਪੰਜਾਬੀ ਫਿਲਮਾਂ ਦੇ ਵੀ ਆਫਰ ਮਿਲਣ ਲੱਗੇ।
ਪੰਜਾਬੀ ਫਿਲਮ 'ਬਦਲਾ ਜੱਟੀ ਦਾ', 'ਸੂਬੇਦਾਰ', 'ਬਾਬੁਲ' ਸਮੇਤ ਕਈ ਫਿਲਮਾਂ 'ਚ ਉਸ ਨੇ ਕੰਮ ਕੀਤਾ। ਇਨ੍ਹਾਂ ਫਿਲਮਾਂ 'ਚ ਉਸ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ।
ਦੱਸ ਦਈਏ ਕਿ ਇਸ ਤੋਂ ਇਲਾਵਾ ਉਸ ਨੇ ਕਈ ਹਿੰਦੀ ਫਿਲਮਾਂ ਅਤੇ ਸੀਰੀਅਲਸ 'ਚ ਵੀ ਕੰਮ ਕੀਤਾ, ਜਿਸ 'ਚ 'ਫੂਲਵਤੀ', 'ਗੰਗਾ ਕੀ ਸੌਗੰਧ', 'ਬੇਦਰਦੀ', 'ਇਨਸਾਫ ਕੀ ਦੇਵੀ' ਸਮੇਤ ਕਈ ਹਿੰਦੀ ਫਿਲਮਾਂ 'ਚ ਵੀ ਕੰਮ ਕੀਤਾ ਹੈ।
ਉਪਾਸਨਾ ਸਿੰਘ 'ਢਾਬਾ ਜੰਕਸ਼ਨ', 'ਕਮੇਡੀ ਨਾਈਟਸ ਵਿਦ ਕਪਿਲ ਸ਼ਰਮਾ' ਸਮੇਤ ਕਈ ਹੋਰ ਸ਼ੋਅ 'ਚ ਕੰਮ ਕਰ ਰਹੀ ਹੈ। ਉਨ੍ਹਾਂ ਵੱਲੋਂ ਨਿਭਾਏ ਜਾ ਰਹੇ ਕਰੈਕਟਰ ਭੂਆ ਜੀ ਦੇ ਕਿਰਦਾਰ ਨੂੰ ਕਾਫੀ ਸਰਾਹਿਆ ਜਾ ਰਿਹਾ ਹੈ।