ਜਲੰਧਰ (ਬਿਊਰੋ) — 14 ਫਰਵਰੀ ਵੈਲਨਟਾਈਨ ਡੇਅ ਮੌਕੇ 'ਤੇ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਦੀ ਫਿਲਮ 'ਸੁਫਨਾ' ਵੱਡੇ ਪੱਧਰ 'ਤੇ ਸਿਨੇਮਾਘਰਾਂ 'ਚ ਪਰਦਾਪੇਸ਼ ਹੋਣ ਜਾ ਰਹੀ ਹੈ, ਜਿਸ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਏ ਦਿਨ ਫਿਲਮ ਦੀ ਸਟਾਰ ਕਾਸਟ ਫਿਲਮ ਨਾਲ ਜੁੜੀਆਂ ਕਈ ਨਵੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਅੱਜ ਇਸ ਖਬਰ 'ਚ ਕੁਝ ਅਜਿਹੀਆਂ ਹੀ ਫਿਲਮ ਨਾਲ ਜੁੜੀਆਂ ਤਸਵੀਰਾਂ ਦਿਖਾਉਣ ਜਾ ਰਹੇ ਹਨ, ਜੋ ਸਾਡੀ ਫਿਲਮ ਪ੍ਰਤੀ ਉਤਸੁਕਤਾ ਵਧਾਉਂਦੀਆਂ ਹਨ। ਇਹ ਤਸਵੀਰਾਂ ਫਿਲਮ ਦੀ ਸ਼ੂਟਿੰਗ ਦੌਰਾਨ ਦੀਆਂ ਹਨ, ਜਿਨ੍ਹਾਂ 'ਚ ਸਟਾਰ ਕਾਸਟ ਜ਼ਬਰਦਸਤ ਅੰਦਾਜ਼ 'ਚ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਵਲੋਂ ਵਲੋਂ ਡਾਇਰੈਕਟ ਕੀਤੀ ਇਸ ਫਿਲਮ 'ਚ ਐਮੀ ਵਿਰਕ ਤੇ ਅਦਾਕਾਰਾ ਤਾਨੀਆ ਮੁੱਖ ਭੂਮਿਕਾ 'ਚ ਹਨ। ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ, ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਮ ਕਿਰਦਾਰ ਨਿਭਾਏ ਹਨ।

ਸੰਗੀਤ ਬੀ ਪਰਾਕ ਨੇ ਦਿੱਤਾ ਹੈ। ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣ ਰਹੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਸਿੰਘ ਵਿਰਕ ਹਨ। ਇਹ ਫਿਲਮ ਇਕ ਰੋਮਾਂਟਿਕ ਕੈਮਿਸਟਰੀ ਵਾਲੀ ਫਿਲਮ ਹੈ, ਜੋ ਦਰਸ਼ਕਾਂ ਨੂੰ ਉਨ੍ਹਾਂ ਦੀਆਂ ਸੀਟਾਂ 'ਤੇ ਬੈਠਾਈ ਰੱਖੇਗੀ।

ਇਹ ਫਿਲਮ ਪਿਆਰ ਮੁਹੱਬਤ ਦੀਆਂ ਤੰਦਾਂ ਨੂੰ ਮਜ਼ਬੂਤ ਕਰਦੀ ਹੈ, ਜੋ ਕਿ ਹਰ ਛੋਟੇ ਵੱਡੇ, ਅਮੀਰ ਗਰੀਬ, ਅਨਪੜ੍ਹ-ਪੜ੍ਹੇ ਲਿਖੇ ਬੰਦੇ ਦੇ ਸੁਫਨਿਆਂ ਦੀ ਗੱਲ ਕਰੇਗੀ।

ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੋਕੇਸ਼ਨਾਂ 'ਤੇ ਫਿਲਮਾਈ ਇਹ ਫਿਲਮ ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹਸੀਨ ਤੋਹਫਾ ਹੋਵੇਗੀ
