FacebookTwitterg+Mail

ਕੁਝ ਹੀ ਘੰਟਿਆਂ 'ਚ ਯੂਟਿਊਬ 'ਤੇ ਛਾਇਆ ਫਿਲਮ 'ਸੁਫਨਾ' ਦਾ ਨਵਾਂ ਗੀਤ 'ਜਾਨ ਦਿਆਂਗੇ' (ਵੀਡੀਓ)

upcoming movie sufna new song jaan deyan ge out now
21 January, 2020 09:29:47 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਐਮੀ ਵਿਰਕ ਤੇ ਤਾਨੀਆ ਦੀ ਆਉਣ ਵਾਲੀ ਫਿਲਮ 'ਸੁਫਨਾ' ਦਾ ਪਹਿਲਾ ਗੀਤ 'ਕਬੂਲ ਏ' ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਫਿਲਮ 'ਸੁਫਨਾ' ਦਾ ਦੂਜਾ ਗੀਤ 'ਜਾਨ ਦਿਆਂਗੇ' ਰਿਲੀਜ਼ ਹੋਇਆ ਹੈ, ਜਿਸ ਨੂੰ ਮਸ਼ਹੂਰ ਗੀਤਕਾਰ ਜਾਨੀ ਨੇ ਲਿਖਿਆ ਤੇ ਕੰਪੌਜ ਕੀਤਾ ਹੈ ਅਤੇ ਬੀ ਪਰੈਕ ਦੇ ਸੰਗੀਤ 'ਚ ਐਮੀ ਵਿਰਕ ਨੇ ਗਾਇਆ ਹੈ। ਦਰਸ਼ਕਾਂ ਵਲੋਂ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੁੰਦਿਆਂ ਹੀ ਇਹ ਗੀਤ ਟਰੈਂਡਿੰਗ 'ਚ ਛਾਇਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਇਹ ਫਿਲਮ ਜਗਦੀਪ ਸਿੱਧੂ ਤੇ ਐਮੀ ਵਿਰਕ ਦੀ ਸੁਪਰ ਡੁਪਰ ਹਿੱਟ ਫਿਲਮ 'ਕਿਸਮਤ' ਤੋਂ ਬਾਅਦ ਇਕ ਹੋਰ ਮਨੋਰੰਜਨ ਭਰਪੂਰ ਵੱਡਾ ਧਮਾਕਾ ਸਾਬਿਤ ਹੋਵੇਗੀ। 'ਕਿਸਮਤ' ਵਾਂਗ ਇਹ ਫਿਲਮ ਵੀ ਇਕ ਵੱਖਰੀ ਹੀ ਕਿਸਮ ਦੀ ਲਵ ਸਟੋਰੀ 'ਤੇ ਅਧਾਰਿਤ ਹੋਵੇਗੀ। ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੋਕੇਸ਼ਨਾਂ 'ਤੇ ਫਿਲਮਾਈ ਇਹ ਫਿਲਮ ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹਸੀਨ ਤੋਹਫਾ ਹੋਵੇਗੀ। ਪਿਆਰ ਮੁਹੱਬਤ ਦੀਆਂ ਤੰਦਾਂ ਨੂੰ ਮਜ਼ਬੂਤ ਕਰਦੀ ਇਹ ਫਿਲਮ ਹਰ ਛੋਟੇ ਵੱਡੇ, ਅਮੀਰ ਗਰੀਬ, ਅਨਪੜ੍ਹ-ਪੜ੍ਹੇ ਲਿਖੇ ਬੰਦੇ ਦੇ ਸੁਫਨਿਆਂ ਦੀ ਗੱਲ ਕਰੇਗੀ। ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਫਿਲਮ 14 ਫਰਵਰੀ ਨੂੰ ਵਿਸਵ ਭਰ 'ਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ, ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਰਮ ਕਿਰਦਾਰ ਨਿਭਾਏ ਹਨ। ਸੰਗੀਤ ਬੀ ਪਰਾਕ ਨੇ ਦਿੱਤਾ ਹੈ।


Tags: Jaan Deyan GeFull VideoSufnaAmmy VirkTaniaB PraakJaaniJagjeet Sandhu Seema Kaushal Jasmin Bajwa Kaka Kautki

About The Author

sunita

sunita is content editor at Punjab Kesari