ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਵਰੁਣ ਧਵਨ ਵੀਰਵਾਰ ਨੂੰ ਆਪਣੀ ਗਰਲਫਰੈਂਡ ਨਤਾਸ਼ਾ ਦਲਾਲ ਨਾਲ ਮੁੰਬਈ ਦੇ ਹਸਪਤਾਲ ਬਾਹਰ ਦਿਖਾਈ ਦਿੱਤੇ। ਤੁਹਾਨੂੰ ਦੱਸ ਦੇਈਏ ਵਰੁਣ ਦੇ ਭਰਾ ਰੋਹਿਤ ਧਵਨ ਦੀ ਪਤਨੀ ਜਾਨਹਵੀ ਨੇ ਬੇਟੀ ਨੂੰ ਜਨਮ ਦਿੱਤਾ ਹੈ।
ਅਜਿਹੇ 'ਚ ਵਰੁਣ ਨੂੰ ਨਤਾਸ਼ਾ ਨਾਲ ਹਸਪਤਾਲ ਦੇ ਬਾਹਰ ਦੇਖਿਆ ਗਿਆ। ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਵਰੁਣ, ਨਤਾਸ਼ਾ ਨੂੰ ਗੱਡੀ 'ਚ ਬਿਠਾਉਣ ਲਈ ਦਰਵਾਜਾ ਖੋਲ੍ਹੇ ਖੜੇ ਦਿਖਾਈ ਦੇ ਰਹੇ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਰੁਣ-ਨਤਾਸ਼ਾ ਨੂੰ ਇਕੱਠੇ ਘੁੰਮਦੇ ਦੇਖਿਆ ਗਿਆ ਹੈ।
ਫਿਲਮਾਂ ਦੀ ਗੱਲ ਕਰੀਏ ਤਾਂ ਵਰੁਣ ਜਲਦ ਹੀ ਆਪਣੀ ਆਉਣ ਵਾਲੀ ਫਿਲਮ 'ਸੂਈ ਧਾਗਾ' 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਅਨੁਸ਼ਕਾ ਸ਼ਰਮਾ ਨਜ਼ਰ ਆਵੇਗੀ।