FacebookTwitterg+Mail

ਕਰੀਨਾ ਸਟਾਰਰ ਫਿਲਮ 'ਵੀਰੇ ਦੀ ਵੈਡਿੰਗ' ਦੀ ਰਿਲੀਜ਼ ਡੇਟ 'ਚ ਬਦਲਾਅ

veere di wedding
13 January, 2018 06:38:40 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਅਭਿਨੈ ਫਿਲਮ 'ਵੀਰੇ ਦੀ ਵੈਡਿੰਗ' ਦੀ ਰਿਲੀਜ਼ ਡੇਟ 'ਚ ਬਦਲਾਅ ਆਇਆ ਹੈ। ਪਹਿਲਾਂ ਇਹ ਫਿਲਮ 18 ਜੂਨ ਨੂੰ ਰਿਲੀਜ਼ ਹੋਣੀ ਸੀ ਪਰ ਹੁਣ 1 ਜੂਨ ਨੂੰ ਰਿਲੀਜ਼ ਹੋਵੇਗੀ। ਹਾਲ ਹੀ 'ਚ ਸੋਨਮ ਕਪੂਰ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨਿਰਮਾਤਾ ਏਕਤਾ ਕਪੂਰ ਨੇ ਕਿਹਾ ਕਿ ਫਿਲਮ ਉਨ੍ਹਾ ਦੇ ਭਤੀਜੇ ਲਕਸ਼ਯ ਦੇ ਜਨਮਦਿਨ 'ਤੇ ਰਿਲੀਜ਼ ਹੋਵੇਗੀ।

ਦੱਸਣਯੋਗ ਹੈ ਕਿ ਨਿਰਦੇਸ਼ਕ ਸ਼ਸ਼ਾਂਕ ਘੋਸ਼ ਵਲੋਂ ਨਿਰਦੇਸ਼ਿਤ ਫਿਲਮ 'ਵੀਰੇ ਦੀ ਵੈਡਿੰਗ' 1 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਕਰੀਨਾ ਤੋਂ ਇਲਾਵਾ ਸੋਨਮ ਕਪੂਰ, ਸਵਰਾ ਭਾਸਕਰ ਵਰਗੀਆਂ ਅਭਿਨੇਤਰੀਆਂ ਅਹਿਮ ਭੂਮਿਕਾ 'ਚ ਹਨ। ਬੀਤੇ ਦਿਨੀਂ ਫਿਲਮ ਦਾ ਪੋਸਟਰ ਰਿਲੀਜ਼ ਹੋਇਆ ਸੀ ਜਿਸਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।


Tags: Kareena Kapoor Sonam Kapoor Swara Bhaskar Veere Di Wedding Release Date Hindi Film

Edited By

Kapil Kumar

Kapil Kumar is News Editor at Jagbani.