FacebookTwitterg+Mail

ਸ਼ਹੀਦ ਊਧਮ ਸਿੰਘ ਦੀ ਜੀਵਨੀ 'ਤੇ ਫਿਲਮ ਦਾ ਐਲਾਨ

vicky kaushal to play revolutionary udham singh
04 March, 2019 04:43:48 PM

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਫਿਲਮ 'ਊੜੀ ਦਿ ਸਰਜੀਕਲ ਸਟ੍ਰਾਈਕ' ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਅਦਾਕਾਰ ਵਿੱਕੀ ਕੌਸ਼ਲ ਹੁਣ ਇਕ ਵਾਰ ਫਿਰ ਦੇਸ਼ ਭਗਤੀ ਦੇ ਰੰਗ 'ਚ ਰੰਗੇ ਜਾਣ ਵਾਲੇ ਹਨ। ਦੱਸ ਦਈਏ ਵਿੱਕੀ ਕੌਸ਼ਲ ਜਲਦ ਹੀ ਪੰਜਾਬ ਦੇ ਮਹਾਨ ਆਜ਼ਾਦੀ ਸੰਗਰਾਮ ਦੇ ਯੋਧੇ ਊਧਮ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਹਨ। ਜੀ ਹਾਂ ਊਧਮ ਸਿੰਘ, ਜਿੰਨ੍ਹਾਂ ਨੇ ਜਲਿਆਂ ਵਾਲਾ ਬਾਗ 'ਚ ਨਿਹੱਥੇ ਲੋਕਾਂ 'ਤੇ ਗੋਲੀਆਂ ਚਲਾਉਣ ਵਾਲੇ ਜਰਨਲ ਡਾਇਰ ਨੂੰ ਇੰਗਲੈਂਡ 'ਚ ਜਾ ਕੇ ਮੌਤ ਦੇ ਘਾਟ ਉਤਾਰ ਕੇ ਬਦਲਾ ਲਿਆ ਸੀ। ਊਧਮ ਸਿੰਘ ਦੀ ਜੀਵਨੀ 'ਤੇ ਨਿਰਦੇਸ਼ਕ ਸ਼ੂਜੀਤ ਸਰਕਾਰ ਫਿਲਮ ਬਣਾਉਣ ਜਾ ਰਹੇ ਹਨ, ਜਿਸ 'ਚ ਊਧਮ ਸਿੰਘ ਦਾ ਕਿਰਦਾਰ ਵਿੱਕੀ ਕੌਸ਼ਲ ਨਿਭਾਉਣ ਵਾਲੇ ਹਨ। ਫਿਲਮ ਨੂੰ ਰੌਨੀ ਲਹਿਰੀ ਪ੍ਰੋਡਿਊਸ ਕਰ ਰਹੇ ਹਨ।


ਦੱਸਣਯੋਗ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਫਿਲਮ 2020 'ਚ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ। 'ਉੜੀ' ਫਿਲਮ ਦੀ ਕਾਮਯਾਬੀ ਤੋਂ ਬਾਅਦ ਹੀ ਵਿੱਕੀ ਕੌਸ਼ਲ ਫਿਲਮ ਮੇਕਰਜ਼ ਦੀ ਨਜ਼ਰ 'ਚ ਆ ਚੁੱਕੇ ਹਨ। ਉਨ੍ਹਾਂ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ।


Tags: Vicky Kaushal Revolutionary Udham Singh Shoojit Sircar Biopic Ronnie Lahiri Bollywood Celebrity News in Punjabi ਬਾਲੀਵੁੱਡ ਸਮਾਚਾਰ

Edited By

Sunita

Sunita is News Editor at Jagbani.