ਮੁੰਬਈ (ਬਿਊਰੋ) — 14 ਜੂਨ 2020 ਨੂੰ ਬਾਲੀਵੁੱਡ ਜਗਤ ਤੋਂ ਬਹੁਤ ਬੁਰੀ ਖ਼ਬਰ ਸਾਹਮਣੇ ਆਈ ਸੀ। ਬਾਲੀਵੁੱਡ ਦਾ ਡੈਸ਼ਿੰਗ ਅਤੇ ਹੱਸਮੁਖ ਚਿਹਰੇ ਵਾਲਾ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ, ਜੋ ਸਦਾ ਲਈ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ। ਸੁਸ਼ਾਂਤ ਸਿੰਘ ਰਾਜਪੂਤ ਦੇ ਇਸ ਤਰ੍ਹਾਂ ਚਲੇ ਜਾਣ ਦਾ ਦੁੱਖ ਪਰਿਵਾਰ ਦੇ ਨਾਲ ਪ੍ਰਸ਼ੰਸਕਾਂ ਨੂੰ ਵੀ ਬਹੁਤ ਹੈ। ਉਨ੍ਹਾਂ ਦੇ ਪ੍ਰਸ਼ੰਸਕ ਹਰ ਦਿਨ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਇੱਕ ਫੀਮੇਲ ਫੈਨ (ਜਨਾਨੀ ਪ੍ਰਸ਼ੰਸਕ) ਸ਼ਿਖਾ ਸ਼ਰਮਾ ਨੇ ਥ੍ਰੀ ਡੀ ਪੇਂਟਿੰਗ ਨਾਲ ਸ਼ਰਧਾਂਜਲੀ ਦਿੱਤੀ ਹੈ। ਇਹ ਪੇਂਟਿੰਗ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਸ਼ਕ ਇਸ ਕਲਾ ਦੀ ਤਾਰੀਫ਼ ਕਰਦੇ ਹੋਏ ਆਪਣੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰ ਰਹੇ ਹਨ।
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਇਸ ਫ਼ਿਲਮ ਦਾ ਨਾਂ 'ਸੁਸਾਇਡ ਔਰ ਮਰਡਰ' ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।

ਦੱਸਣਯੋਗ ਹੈ ਕਿ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰ ਲਈ ਸੀ। 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ।