FacebookTwitterg+Mail

ਫਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਗੁਲਾਟੀ

yo honey singh punjab police makhna
11 July, 2019 12:38:37 PM

ਚੰਡੀਗਡ਼੍ਹ (ਸ਼ਰਮਾ)- ਪੰਜਾਬੀ ਗੀਤਾਂ ’ਚ ਦਿਨੋਂ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ’ਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੀਤਾ ਗਿਆ।

ਸ਼ਰਮਨਾਕ ਹੈ ਹਨੀ ਸਿੰਘ ਦਾ 'ਮੱਖਣਾ' ਗੀਤ

ਉਨ੍ਹਾਂ ਕਿਹਾ ਕਿ ਹਨੀ ਸਿੰਘ ਵਲੋਂ ਗਾਇਆ ਗੀਤ ‘ਮੱਖਣਾ’ ਇਕ ਸ਼ਰਮਨਾਕ ਕਾਰਾ ਹੈ ਕਿਉਂਕਿ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ’ਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਪੁਲਸ ਵਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ।

ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਜ਼ਰੂਰਤ

ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ’ਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦੀ ਹੀ ਮੁੱਖ ਮੰਤਰੀ ਨੂੰ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਭਵਿੱਖ ’ਚ ਕਮਿਸ਼ਨ ਹਰੇਕ ਗਾਣੇ ’ਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾ ਸਕੇ।

ਗਾਇਕ ਗੁਰਦਾਸ ਮਾਨ ਨੂੰ ਵੀ ਕੀਤੀ ਅਪੀਲ

ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ’ਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ’ਚ ਇਸ ਤਰ੍ਹਾਂ ਦਾ ਗਾਣਾ ਨਾ ਬਣਾਉਣ।


Tags: Yo Yo Honey Singh Punjab Police Makhna Punjab Woman CommissionManisha Gulati

About The Author

manju bala

manju bala is content editor at Punjab Kesari