FacebookTwitterg+Mail

ਹਨੀ ਸਿੰਘ ਨੇ ਆਪਣੇ ਪਿਤਾ ਨਾਲ ਪਾਇਆ ਭੰਗੜਾ, ਵੀਡੀਓ ਵਾਇਰਲ

yo yo honey singh shares his bhangra video with father
23 June, 2020 12:24:34 PM

ਜਲੰਧਰ (ਬਿਊਰੋ) — ਪੰਜਾਬੀ ਸੰਗੀਤ ਜਗਤ ਦੇ ਮਲਟੀ ਟੈਲੇਂਟਡ ਸੰਗੀਤਕਾਰ ਤੇ ਗਾਇਕ ਯੋ ਯੋ ਹਨੀ ਸਿੰਘ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਆਪਣਾ ਇੱਕ ਵੀਡੀਓ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਹਨੀ ਸਿੰਘ ਆਪਣੇ ਪਿਤਾ ਨਾਲ ਕਾਫ਼ੀ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ।

 
 
 
 
 
 
 
 
 
 
 
 
 
 

Celebrating Father’s Day n Music Day !! Much love to everyone

A post shared by Yo Yo Honey Singh (@yyhsofficial) on Jun 21, 2020 at 8:45am PDT

ਇਹ ਵੀਡੀਓ 'ਚ ਉਨ੍ਹਾਂ ਨੇ ਖ਼ਾਸ ਫਾਦਰਸ ਡੇਅ ਤੇ ਮਿਊਜ਼ਿਕ ਡੇਅ ਦੇ ਲਈ ਬਣਾਇਆ ਹੈ। ਦਰਸ਼ਕਾਂ ਨੂੰ 'ਪਿਓ-ਪੁੱਤ' ਦਾ ਇਹ ਡਾਂਸ ਵੀਡੀਓ ਕਾਫ਼ੀ ਪਸੰਦ ਆ ਰਿਹਾ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਪ੍ਰਸ਼ੰਸਕ ਅਤੇ ਪੰਜਾਬੀ ਕਲਾਕਾਰਾਂ ਦੇ ਕੁਮੈਂਟਸ ਆ ਚੁੱਕੇ ਹਨ।

ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੇ ਨਾਮੀ ਅਦਾਕਾਰਾਂ ਜਿਵੇਂ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ, ਦੀਪਿਕਾ ਪਾਦੁਕੋਣ, ਅਕਸ਼ੇ ਕੁਮਾਰ ਤੋਂ ਇਲਾਵਾ ਕਈ ਹੋਰ ਸਿਤਾਰਿਆਂ ਨਾਲ ਕੰਮ ਕਰ ਚੁੱਕੇ ਹਨ।


Tags: Yo Yo Honey SinghVideo ViralBhangraFatherPunjabi Celebrity

About The Author

sunita

sunita is content editor at Punjab Kesari