ਜਲੰਧਰ (ਬਿਊਰੋ) — ਕੁਝ ਦਿਨ ਪਹਿਲਾਂ ਹੀ ਮਾਨਸੀ ਸ਼ਰਮਾ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਮਾਤਾ-ਪਿਤਾ ਬਣਨ ਤੋਂ ਬਾਅਦ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਬਹੁਤ ਖੁਸ਼ ਹਨ। ਉਧਰ ਵਧਾਈ ਦੇਣ ਵਾਲਿਆਂ ਲੋਕਾਂ ਦਾ ਹਲੇ ਤੱਕ ਤਾਂਤਾ ਲੱਗਿਆ ਹੋਇਆ ਹੈ। ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਖਾਸ ਪੋਸਟ ਪਾਈ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਆਪਣੇ ਬੇਟੇ ਦਾ ਨਾਂ ਵੀ ਸ਼ੇਅਰ ਕਰ ਦਿੱਤਾ ਹੈ। ਉਨ੍ਹਾਂ ਨੇ ਇਕ ਪੋਸਟਰ ਸ਼ੇਅਰ ਕੀਤਾ ਹੈ, ਜਿਸ 'ਤੇ ਹਰੇਦਾਨ ਯੁਵਰਾਜ ਹੰਸ (Hredaan Yuvraaj Hans) ਲਿਖਿਆ ਹੋਇਆ ਹੈ, ਜਿਸ ਤੋਂ ਬਾਅਦ ਲੋਕ ਉਨ੍ਹਾਂ ਨੂੰ ਮੁਬਾਰਕਾਂ ਦੇ ਰਹੇ ਹਨ।
ਦੱਸ ਦਈਏ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਇਕ-ਦੂਜੇ ਨੂੰ ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਪਿਛਲੇ ਸਾਲ ਵਿਆਹ ਕਰਵਾ ਲਿਆ ਸੀ। ਮਾਨਸੀ ਸ਼ਰਮਾ ਟੀ. ਵੀ. ਜਗਤ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਯੁਵਰਾਜ ਹੰਸ ਕਈ ਪੰਜਾਬੀ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਹਨ। ਬਹੁਤ ਜਲਦ ਇਹ ਜੋੜੀ ਪੰਜਾਬੀ ਫਿਲਮ 'ਪਰਿੰਦੇ' 'ਚ ਇਕੱਠੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।