FacebookTwitterg+Mail

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਘਰ ਗੂੰਜੀਆਂ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ

yuvraj hans and mansi sharma
12 May, 2020 12:48:05 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਹਾਲ ਹੀ 'ਚ ਮਾਤਾ-ਪਿਤਾ ਬਣੇ ਹਨ। ਕੁਝ ਮਿੰਟ ਪਹਿਲਾਂ ਹੀ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਗੁੱਡ ਨਿਊਜ਼ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਫਿਲਹਾਲ ਯੁਵਰਾਜ ਹੰਸ ਨੇ ਹਾਲੇ ਤੱਕ ਆਪਣੇ ਪੁੱਤਰ ਦੀ ਕਿਸੇ ਤਰ੍ਹਾਂ ਦੀ ਕੋਈ ਤਸਵੀਰ ਸ਼ੇਅਰ ਨਹੀਂ ਕੀਤੀ ਹੈ।
Punjabi Bollywood Tadkaਦੱਸ ਦਈਏ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਪਿਛਲੇ ਸਾਲ 21 ਫਰਵਰੀ ਨੂੰ ਗੁਰੂ ਸਾਹਿਬ ਦੀ ਹਜ਼ੂਰੀ 'ਚ ਲਾਵਾਂ ਲੈ ਕੇ ਵਿਆਹ ਦੇ ਬੰਧਨ 'ਚ ਬੱਝੇ ਸਨ। ਉਨ੍ਹਾਂ ਦੇ ਵਿਆਹ 'ਤੇ ਖਾਸ ਰਿਸ਼ਤੇਦਾਰ ਅਤੇ ਪਰਿਵਾਰਿਕ ਮੈਂਬਰ ਹੀ ਸ਼ਾਮਲ ਹੋਏ ਸਨ ਪਰ ਵਿਆਹ ਤੋਂ ਬਾਅਦ ਇਕ ਰਿਸ਼ੈਪਸਨ ਪਾਰਟੀ ਰੱਖੀ ਗਈ ਸੀ, ਜਿਸ 'ਚ ਪੰਜਾਬੀ ਮਿਊਜ਼ਿਕ ਤੇ ਫਿਲਮੀ ਜਗਤ ਦੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ ਸੀ।


Tags: Yuvraj HansMansi SharmaBaby BoyBornFacebookPunjabi Celebrity

About The Author

sunita

sunita is content editor at Punjab Kesari