FacebookTwitterg+Mail

ਦੂਜੇ ਹਫਤੇ ਵੀ ਜਾਰੀ ਰਿਹੈ '1921' ਦੀ ਕਮਾਈ ਦਾ ਸਿਲਸਿਲਾ

zareen khan
21 January, 2018 07:26:26 PM

ਮੁੰਬਈ (ਬਿਊਰੋ)— ਬੀਤੇ ਦਿਨੀਂ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹਾਰਰ ਫਿਲਮ '1921' ਦਾ ਬਾਕਸ ਆਫਿਸ 'ਤੇ ਦੂਜੇ ਹਫਤੇ ਵੀ ਕਮਾਈ ਦਾ ਸਿਲਸਿਲਾ ਜਾਰੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁਕਰਵਾਰ 1.56 ਕਰੋੜ, ਦੂਜੇ ਦਿਨ ਸ਼ਨੀਵਾਰ 2.09 ਕਰੋੜ, ਤੀਜੇ ਦਿਨ ਐਤਵਾਰ 2.80 ਕਰੋੜ, ਚੋਥੇ ਦਿਨ ਸੋਮਵਾਰ 1.62 ਕਰੋੜ, 5ਵੇਂ ਦਿਨ ਮੰਗਲਵਾਰ 1.31 ਕਰੋੜ, 6ਵੇਂ ਦਿਨ ਬੁੱਧਵਾਰ 1.12 ਕਰੋੜ, 7ਵੇਂ ਦਿਨ ਵੀਰਵਾਰ 1.06 ਕਰੋੜ ਅਤੇ ਦੂਜੇ ਹਫਤੇ ਸ਼ੁਕਰਵਾਰ 51 ਲੱਖ, ਸ਼ਨੀਵਾਰ 64 ਲੱਖ ਦੀ ਕਮਾਈ ਕਰ ਚੁੱਕੀ ਹੈ। ਫਿਲਮ ਨੇ ਕੁੱਲ ਮਿਲਾ ਕੇ 9 ਦਿਨਾਂ 'ਚ 12.73 ਕਰੋੜ ਦਾ ਕਾਰੋਬਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਫਿਲਮ '1921' ਨਿਰਦੇਸ਼ਕ ਵਿਕਰਮ ਭੱਟ ਦੇ ਨਿਰਦੇਸ਼ਨ ਹੇਠ ਬਣ ਰਹੀ ਹੈ। ਫਿਲਮ 'ਚ ਜ਼ਰੀਨ ਖਾਨ, ਕਰਨ ਕੁੰਦਰਾ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਹਨ। ਫਿਲਮ 'ਚ ਦੋਵਾਂ ਦੀ ਅਦਾਕਾਰੀ ਨੂੰ ਫੈਨਜ਼ ਵਲੋਂ ਕਾਫੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦਾ ਬਜਟ ਕਰੀਬ 15 ਕਰੋੜ ਦਾ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਬਿਜ਼ਨੈੱਸ ਕਰੇਗੀ।


Tags: Zareen Khan Karan Kundra Vikram Bhatt 1921 Box Office Hindi Film

Edited By

Kapil Kumar

Kapil Kumar is News Editor at Jagbani.