ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨੂੰ ਲੈ ਕੇ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਖਬਰਾਂ ਦੀ ਮੰਨੀਏ ਤਾਂ ਗੋਆ 'ਚ ਜ਼ਰੀਨ ਖਾਨ ਦੀ ਕਾਰ ਨਾਲ ਇਕ ਭਿਆਨਕ ਐਕਸੀਡੈਂਟ ਹੋ ਗਿਆ ਹੈ। ਦਰਅਸਲ ਇਕ ਬਾਈਕ ਸਵਾਰ ਜ਼ਰੀਨ ਦੀ ਕਾਰ ਨਾਲ ਆ ਟਕਰਾਇਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਲਾਂਕਿ ਜ਼ਰੀਨ ਖਾਨ ਦੀ ਟੀਮ ਨੇ ਉਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਖਬਰਾਂ ਮੁਤਾਬਕ, ਬਾਈਕ ਸਵਾਰ ਨੇ ਹੈੱਲਮੇਟ ਨਹੀਂ ਪਾਇਆ ਸੀ, ਜਿਸ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ। ਇਹ ਘਟਨਾ ਬੀਤੀ ਸ਼ਾਮ 6 ਵਜੇ ਦੀ ਦੱਸੀ ਜਾ ਰਹੀ ਹੈ। ਬਾਈਕ ਚਾਲਕ ਦਾ ਨਾਂ ਨਿਤੇਸ਼ ਗੋਰਲ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ 31 ਸਾਲ ਦੱਸੀ ਜਾ ਰਹੀ ਹੈ।