FacebookTwitterg+Mail

'ਮੰਜੇ ਬਿਸਤਰੇ 2' ਦੇ ਗੀਤ 'ਜ਼ੁਬਾਨ' ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

zubaan teaser
23 March, 2019 01:05:52 PM

ਜਲੰਧਰ (ਬਿਊਰੋ) : ਪੰਜਾਬੀ ਫਿਲਮ ਇੰਡਸਟਰੀ 'ਚ ਖਾਸ ਪਛਾਣ ਕਾਇਮ ਕਰਨ ਵਾਲੇ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮੰਜੇ ਬਿਸਤਰੇ 2' ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਇਸ ਫਿਲਮ 'ਚ ਉਨ੍ਹਾਂ ਨਾਲ ਪਾਲੀਵੁੱਡ ਦੀ ਕਿਊਟ ਕੁਈਨ ਸਿਮੀ ਚਾਹਲ ਮੁੱਖ ਭੂਮਿਕਾ 'ਚ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਮੰਜੇ ਬਿਸਤਰੇ 2' ਦੇ ਨਵੇਂ ਗੀਤ 'ਜ਼ੁਬਾਨ' ਦਾ ਟੀਜ਼ਰ ਸ਼ੇਅਰ ਕੀਤਾ ਹੈ। 'ਜ਼ੁਬਾਨ' ਗੀਤ ਦੇ ਟੀਜ਼ਰ 'ਚ ਗਿੱਪੀ ਗਰੇਵਾਲ ਤੇ ਸਿਮੀ ਚਾਹਲ ਦੀ ਖੂਬਸੂਰਤ ਤੇ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। 'ਜ਼ੁਬਾਨ' ਗੀਤ ਨੂੰ ਪੰਜਾਬੀ ਗਾਇਕ ਰਿੱਕੀ ਖਾਨ ਨੇ ਸੁਰੀਲੀ ਆਵਾਜ਼ ਦਿੱਤੀ ਹੈ। ਦੱਸ ਦਈਏ ਕਿ 'ਮੰਜੇ ਬਿਸਤਰੇ 2' ਦਾ ਇਹ ਗੀਤ 25 ਫਰਵਰੀ ਨੂੰ ਰਿਲੀਜ਼ ਹੋਵੇਗਾ, ਜਿਸ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। 'ਮੰਜੇ ਬਿਸਤਰੇ 2' ਦੀ ਕਹਾਣੀ ਕੈਨੇਡਾ 'ਚ ਹੋਣ ਵਾਲੇ ਪੰਜਾਬੀ ਵਿਆਹ ਦੇ ਆਲੇ-ਦੁਆਲੇ ਘੁੰਮਦੀ ਹੈ। ਦੱਸ ਦਈਏ ਕਿ 'ਮੰਜੇ ਬਿਸਤਰੇ 2' ਸਾਲ 2017 'ਚ ਆਈ ਸੁਪਰ ਹਿੱਟ ਪੰਜਾਬੀ ਫਿਲਮ 'ਮੰਜੇ ਬਿਸਤਰੇ' ਦਾ ਹੀ ਸੀਕੁਅਲ ਹੈ, ਜਿਸ ਨੇ ਪੰਜਾਬੀ ਫਿਲਮ ਜਗਤ 'ਚ ਵਿਆਹਾਂ ਵਾਲੀਆਂ ਫਿਲਮਾਂ ਦਾ ਰੁਝਾਨ ਸ਼ੁਰੂ ਕੀਤਾ ਸੀ।


ਦੱਸਣਯੋਗ ਹੈ ਕਿ ਕੁਝ ਹਫਤੇ ਪਹਿਲਾ ਹੀ 'ਮੰਜੇ ਬਿਸਤਰੇ 2' ਟਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਮੰਜੇ ਬਿਸਤਰੇ 2' 'ਚ ਗਿੱਪੀ ਗਰੇਵਾਲ ਤੋਂ ਇਲਾਵਾ ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਸਰਦਾਰ ਸੋਹੀ, ਹੌਬੀ ਧਾਲੀਵਾਲ ਤੇ ਕਈ ਹੋਰ ਸਿਤਾਰੇ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ, ਜਦਕਿ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗਸ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ। ਗਿੱਪੀ ਗਰੇਵਾਲ ਦੀ 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ।

 


Tags: ZubaanTeaserManje Bistre 2Ricky KhanJassi KatyalSaga MusicGippy GrewalSimmi ChahalGurpreet GhuggiKaramjit AnmolBN SharmaSardar SohiHobby Dhaliwal

Edited By

Sunita

Sunita is News Editor at Jagbani.