ਲਾਂਸ ਏਂਜਲਸ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਕਲੋ ਖਾਨ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਚਰਚਾ 'ਚ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਬਲੈਕ ਤੇ ਲਾਈਟ ਬਲਿਊ ਕਲਰ ਦੀ ਬਿਕਨੀ ਪਾਈ ਹੋਈ, ਜਿਸ 'ਚ ਉਹ ਕਾਫੀ ਬੋਲਡ ਲੱਗ ਰਹੀ ਹੈ। ਇਸ ਦੌਰਾਨ ਉਹ ਆਪਣੇ ਦੋਸਤ ਨਾਲ ਬੀਚ ਕਿਨਾਰੇ ਪਾਣੀ 'ਚ ਬੈਠ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਹਨ, ਜਿਨ੍ਹਾਂ 'ਚ ਉਸ ਨੇ ਰੰਗਦਾਰ ਬਿਕਨੀ ਪਾਈ ਹੈ। ਇਸ ਦੌਰਾਨ ਕਲੋ ਖਾਨ ਨੇ ਕਾਫੀ ਹੌਟ ਅੰਦਾਜ਼ 'ਚ ਪੋਜ਼ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਕਲੋ ਖਾਨ ਕਈ ਅਜਿਹੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ। ਕਲੋ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਦੱਸਣਯੋਗ ਹੈ ਕਿ ਕਲੋ ਖਾਨ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੀ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਕਾਰਨ ਉਹ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਕਲੋ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।